ਦੋਰਾਹਾ: ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਦੋਰਾਹਾ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਪੁੱਜ ਕੇ ਉਨ੍ਹਾਂ ਦੇ ਮਾਤਾ ਸਰਬਜੀਤ ਕੌਰ (61) ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਾਵਾਂ ਦਾ ਵਿਛੋੜਾ ਬਹੁਤ ਦੁੱਖਦਾਈ ਹੁੰਦਾ ਹੈ ਕਿਉਂਕਿ ਧੀਆਂ ਦਾ ਮਾਵਾਂ ਨਾਲ ਬਹੁਤ ਹੀ ਗੂੜਾ ਰਿਸ਼ਤਾ ਹੁੰਦਾ ਹੈ। ਜ਼ਿਕਰਯੋਗ ਹੈ ਕਿ ਮਾਤਾ ਸਰਬਜੀਤ ਕੌਰ ਨਮਿੱਤ ਅੰਤਿਮ ਅਰਦਾਸ 4 ਮਈ ਐਤਵਾਰ ਨੂੰ ਦੋਰਾਹਾ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਸ਼ਰਮਾ, ਆਲ ਟੇ੍ਰਡ ਯੂਨੀਅਨ ਦੇ ਪ੍ਰਧਾਨ ਬੌਬੀ ਤਿਵਾੜੀ, ਕੌਂਸਲਰ ਗੁਰਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ, ਲੱਕੀ ਆਨੰਦ, ਰਾਹੁਲ ਬੈਕਟਰ ਅਤੇ ਹੋਰ ਆਗੂ ਸ਼ਾਮਲ ਸਨ। -ਪੱਤਰ ਪ੍ਰੇਰਕ