ਪਠਾਨਕੋਟ: ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਪੰਜਾਬੀ ਦੇ ਪਰਵਾਸੀ ਸਾਹਿਤਕਾਰ ਧਰਮ ਸਿੰਘ ਗੋਰਾਇਆ ਦਾ ਰੂ-ਬ-ਰੂ, ਅੱਜ ਇਥੇ ਆਰੀਆ ਮਹਿਲਾ ਕਾਲਜ ਵਿੱਚ ਕਰਵਾਇਆ ਗਿਆ। ਉਨ੍ਹਾਂ ਦਾ ਪ੍ਰਿੰਸੀਪਲ ਡਾ. ਗੁਰਮੀਤ ਕੌਰ, ਪੰਜਾਬੀ ਵਿਭਾਗ ਦੀ ਮੁਖੀ ਡਾ. ਰੁਪਿੰਦਰ ਗਿੱਲ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਸਨਮਾਨ ਕੀਤਾ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਗੋਰਾਇਆ ਬਾਰੇ ਦੱਸਿਆ ਕਿ ਉਹ 40 ਸਾਲ ਪਹਿਲਾਂ ਪਰਵਾਸ ਕਰ ਗਏ। ਅੱਜ ਕੱਲ੍ਹ ਉਹ ਮੈਰੀਲੈਂਡ (ਅਮਰੀਕਾ) ਵਿੱਚ ਰਹਿ ਰਹੇ ਹਨ। ਇਸ ਮੌਕੇ ਸ੍ਰੀ ਗੋਰਾਇਆ ਨੇ ਦੱਸਿਆ ਕਿ ਉਹ ਨਿਰੰਤਰ ਸਾਹਿਤ ਰਚਨਾ ਕਰ ਰਹੇ ਹਨ ਅਤੇ ਹੁਣ ਤੱਕ 9 ਕਿਤਾਬਾਂ ਮਾਂ ਬੋਲੀ ਦੀ ਝੋਲੀ ਪਾ ਚੁੱਕੇ ਹਨ। ਉਨ੍ਹਾਂ ਕੋਲੋਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਖੋਜ ਅਫ਼ਸਰ ਰਾਜੇਸ਼ ਕੁਮਾਰ, ਮੱਸਾ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ