ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼੍ਰੋਮਣੀ ਅਕਾਲੀ ਦਲ ’ਚ ਫਿਰ ਉਭਰੀ ਧੜੇਬੰਦੀ

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਲੰਗਾਹ ਦੇ ਸਵਾਗਤ ਮੌਕੇ ਸੱਤ ਹਲਕਾ ਇਚਾਰਜ ਰਹੇ ਗ਼ੈਰਹਾਜ਼ਰ
Advertisement

ਦਲਬੀਰ ਸੱਖੋਵਾਲੀਆ

ਬਟਾਲਾ/ਡੇਰਾ ਬਾਬਾ ਨਾਨਕ, 13 ਜੁਲਾਈ

Advertisement

ਸ਼੍ਰੋਮਣੀ ਅਕਾਲੀ ਦਲ ਦੀ ਸਰਹੱਦੀ ਜ਼ਿਲ੍ਹੇ ’ਚ ਇੱਕ ਵਾਰ ਫਿਰ ਧੜੇਬੰਦੀ ਦੇਖਣ ਨੂੰ ਮਿਲੀ ਹੈ। ਨਵ-ਨਿੱਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਜਦੋਂ ਅੱਜ ਪਹਿਲੀ ਵਾਰ ਚੰਡੀਗੜ੍ਹ ਤੋਂ ਆਪਣੇ ਜ਼ਿਲ੍ਹੇ ’ਚ ਪਹੁੰਚੇ ਤਾਂ ਵਿਧਾਨ ਸਭਾ ਹਲਕਾ ਇਚਾਰਜ ਗ਼ੈਰਹਾਜ਼ਰ ਰਹੇ। ਸ਼ਾਇਦ ਇਹ ਪਹਿਲਾ ਮੌਕਾ ਹੋਵੇ, ਜਦੋਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਜ਼ਿਲ੍ਹਾ ਗੁਰਦਾਸਪੁਰ ’ਚ ਸੱਤ ਹਲਕਾ ਇਚਾਰਜ ਗ਼ੈਰਹਾਜ਼ਰ ਰਹੇ ਹੋਣ। ਲੰਗਾਹ ਦੇ ਕਰੀਬੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਪਾਰਟੀ ’ਚ ਹੋਰ ਧੜੇਬੰਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਕਿ ਕਿਨ੍ਹਾਂ ਚੰਗਾ ਹੁੰਦਾ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਤੋਂ ਰਾਏ ਲੈ ਕੇ ਹਾਈਕਮਾਨ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਦੀ। ਲੰਗਾਹ ਦੇ ਚੰਡੀਗੜ੍ਹ ਤੋਂ ਜ਼ਿਲ੍ਹੇ ’ਚ ਦਾਖ਼ਲ ਹੋਣ ’ਤੇ ਪੰਜਾਬ ਐਗਰੋ ਦੇ ਚੇਅਰਮੈਨ ਤਰਲੋਕ ਸਿੰਘ ਬਾਠ, ਐੱਸਜੀਪੀਸੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜਿੰਦੜ, ਐੱਸਜੀਪੀਸੀ ਮੈਂਬਰ ਬੀਬੀ ਜਸਵੀਰ ਕੌਰ ਜਫਰਵਾਲ, ਵੱੱਲੋਂ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਸਨਮਾਨ ਕੀਤਾ ਗਿਆ।

 

Advertisement