ਫੜਨਵੀਸ ਵੱਲੋਂ ਰੰਧਾਵਾ ਤੇ ਬੁੱਟਰ ਦਾ ਸਨਮਾਨ
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਮਹਾਂਰਾਸ਼ਟਰ ਸਰਕਾਰ ਵੱਲੋਂ ਰਾਜ ਪੱਧਰੀ ਕਰਵਾਏ ਗਏ ਦੋ ਰੋਜ਼ਾ ਸ਼ਹੀਦੀ ਸਮਾਗਮਾਂ ਦੌਰਾਨ ਦਸਮੇਸ਼ ਵਿਦਿਅਕ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ ਅਤੇ...
Advertisement
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਮਹਾਂਰਾਸ਼ਟਰ ਸਰਕਾਰ ਵੱਲੋਂ ਰਾਜ ਪੱਧਰੀ ਕਰਵਾਏ ਗਏ ਦੋ ਰੋਜ਼ਾ ਸ਼ਹੀਦੀ ਸਮਾਗਮਾਂ ਦੌਰਾਨ ਦਸਮੇਸ਼ ਵਿਦਿਅਕ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ ਅਤੇ ਡਾ.ਅਵਤਾਰ ਸਿੰਘ ਬੁੱਟਰ ਵੱਲੋਂ ਸਮਾਗਮਾਂ ਦੀ ਸਫਲਤਾ ਲਈ ਅਹਿਮ ਜ਼ਿੰਮੇਵਾਰੀ ਨਿਭਾਉਣ ਤੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਦੋਵਾਂ ਦਾ ਸਨਮਾਨ ਕੀਤਾ ਗਿਆ। ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵੀ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਦੋਵੇਂ ਆਗੂਆਂ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਕੈਬਨਿਟ ਮੰਤਰੀ ਰਾਮੇਸ਼ਵਰ ਨਾਇਕ ਦਾ ਧੰਨਵਾਦ ਕੀਤਾ, ਜਿਨ੍ਹਾਂ ਕਾਰਨ ਇਹ ਦਿਵਸ ਯਾਦਗਾਰੀ ਹੋ ਨਿਬੜੇ।
Advertisement
Advertisement
×

