ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੇਅੰਤ ਸਿੰਘ ਦੀ ਬਰਸੀ ਮੌਕੇ ਪਰਿਵਾਰਾਂ ਦਾ ਸਨਮਾਨ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ’ਚ ਸਮਾਗਮ ਕਰਵਾਇਆ
ਸ਼ਹੀਦਾ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement
ਸ੍ਰੀ ਦਰਬਾਰ ਸਾਹਿਬ ’ਤੇ ਜੂਨ 1984 ਵਿੱਚ ਕੀਤੇ ਫੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਭਾਈ ਬੇਅੰਤ ਸਿੰਘ ਦੀ ਬਰਸੀ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਪ੍ਰਬੰਧਕਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਆ।

ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਭਾਈ ਮਨਜੀਤ ਸਿੰਘ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ , ਜਸਬੀਰ ਸਿੰਘ ਤੋਂ ਇਲਾਵਾ ਭਾਈ ਵਰਿਆਮ ਸਿੰਘ ਅਗਵਾਨ, ਭਾਈ ਸਤਵੰਤ ਸਿੰਘ, ਸਰਬਜੀਤ ਸਿੰਘ ਐਮਪੀ, ਤਰਸੇਮ ਸਿੰਘ, ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਜਰਨੈਲ ਸਿੰਘ ਸਖੀਰਾ ਮੌਜੂਦ ਸਨ।

Advertisement

 

 

Advertisement
Show comments