ਪਰਿਵਾਰਕ ਈਰਖਾ: ਸਾਂਢੂ ਦੀ ਗੋਲੀ ਮਾਰ ਕੇ ਹੱਤਿਆ : The Tribune India

ਪਰਿਵਾਰਕ ਈਰਖਾ: ਸਾਂਢੂ ਦੀ ਗੋਲੀ ਮਾਰ ਕੇ ਹੱਤਿਆ

ਮੁਲਜ਼ਮ ਗ੍ਰਿਫ਼ਤਾਰ; ਛੋਟੇ ਸਾਂਢੂ ਦੀ ਸਹੁਰੇ ਘਰ ਵੱਧ ਖਾਤਰਦਾਰੀ ਕਾਰਨ ਈਰਖਾ ਰੱਖਦਾ ਸੀ ਮੁਲਜ਼ਮ

ਪਰਿਵਾਰਕ ਈਰਖਾ: ਸਾਂਢੂ ਦੀ ਗੋਲੀ ਮਾਰ ਕੇ ਹੱਤਿਆ

ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੀ ਹੋਈ ਪੁਲੀਸ ਪਾਰਟੀ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 29 ਨਵੰਬਰ

ਸਹੁਰੇ ਪਰਿਵਾਰ ਵਿਚ ਛੋਟੇ ਸਾਂਢੂ ਦੀ ਵਧੇਰੇ ਇੱਜ਼ਤ ਹੋਣ ਦੀ ਈਰਖਾ ਰਖਦਿਆਂ ਇੱਕ ਵਿਅਕਤੀ ਨੇ ਆਪਣੇ ਹੀ ਰਿਸ਼ਤੇਦਾਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ।

ਪੁਲੀਸ ਨੇ ਕੁਝ ਘੰਟਿਆਂ ਵਿਚ ਹੀ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖ਼ਤ ਕੰਵਲਜੀਤ ਸਿੰਘ ਵਾਸੀ ਰਣਜੀਤ ਵਿਹਾਰ, ਲੋਹਾਰਕਾ ਰੋਡ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ ਇਕ ਪਿਸਤੌਲ 32 ਬੋਰ, ਮੈਗਜ਼ੀਨ ਤੇ 6 ਗੋਲੀਆਂ ਬਰਾਮਦ ਕੀਤੀਆਂ ਹਨ ਜਦੋਂ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ ਵਾਸੀ ਪਿੰਡ ਚੌਹਾਨ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਥਾਣਾ ਬੀ-ਡਵੀਜ਼ਨ ਵਿੱਚ ਧਾਰਾ 302, 307 ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਘਟਨਾ 28 ਅਤੇ 29 ਨਵੰਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਹੈ। ਇਸ ਸਬੰਧ ਵਿੱਚ ਮਨਦੀਪ ਕੌਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ’ਚ ਉਸ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਛੋਟੀ ਭੈਣ ਦਾ ਵਿਆਹ ਸੀ ਜਿਸ ਕਾਰਨ ਉਹ ਇੱਥੇ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿੱਚ ਆਪਣੇ ਪੇਕੇ ਘਰ ਆਈ ਹੋਈ ਸੀ। ਵਿਆਹ 27 ਨਵੰਬਰ ਨੂੰ ਸੀ। ਵਿਆਹ ਵਿੱਚ ਸ਼ਾਮਲ ਹੋਣ ਲਈ ਉਸ ਦਾ ਵੱਡਾ ਜੀਜਾ ਕੰਵਲਜੀਤ ਸਿੰਘ ਵੀ ਆਪਣੇ ਪਰਿਵਾਰ ਨਾਲ ਆਇਆ ਹੋਇਆ ਸੀ। ਵਿਆਹ ਤੋਂ ਬਾਅਦ ਉਹ ਆਪਣੇ ਘਰ ਵਾਪਸ ਚਲਾ ਗਿਆ। ਬੀਤੀ ਰਾਤ ਉਹ ਮੁੜ ਘਰ ਆਇਆ ਅਤੇ ਗਲੀ ਵਿਚ ਖੜ੍ਹਾ ਹੋ ਕੇ ਗਾਲ਼ੀ ਗਲੋਚ ਕਰਨ ਲੱਗ ਪਿਆ।

ਉਸ ਕੋਲ ਉਸਦੀ ਲਾਇਸੰਸੀ ਪਿਸਤੌਲ ਵੀ ਸੀ। ਉਸ ਨੇ ਦੋਸ਼ ਲਾਇਆ ਕਿ ਜੀਜੇ ਨੇ ਉਸ ਨੂੰ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ। ਇਸ ਦੌਰਾਨ ਇਕ ਗੋਲੀ ਉਸ ਦੇ ਪਤੀ ਨੂੰ ਵੱਜੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਤੋਂ ਬਾਦ ਉਸ ਦਾ ਜੀਜਾ ਮੌਕੇ ਤੋਂ ਭੱਜ ਗਿਆ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਵੱਲੋਂ ਮਾਮਲੇ ਦੀ ਜਾਂਚ ਦੇ ਏਡੀਸੀਪੀ ਅਭਿਮੰਨਿਊ ਨੂੰ ਸੌਂਪੀ ਗਈ ਸੀ, ਜਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਕੰਵਲਜੀਤ ਸਿੰਘ ਨੂੰ ਉਸ ਦੇ ਰਣਜੀਤ ਵਿਹਾਰ ਸਥਿਤ ਘਰ ’ਚੋਂ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਘਟਨਾ ਲਈ ਵਰਤਿਆ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਸਾਬਕਾ ਫੌਜੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਦੇ ਮਨ ਵਿਚ ਇਹ ਈਰਖਾ ਸੀ ਕਿ ਸਹੁਰਾ ਪਰਿਵਾਰ ਉਸ ਦੀ ਇੱਜ਼ਤ ਮਾਣ ਘੱਟ ਕਰਦਾ ਹੈ ਜਦੋਂ ਕਿ ਉਸ ਦੇ ਸਾਂਢੂ ਦੀ ਵਧੇਰੇ ਇੱਜ਼ਤ ਕਰਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All