ਸ਼੍ਰੋਮਣੀ ਕਮੇਟੀ ਕਰਮਚਾਰੀ ਖੁਦਕੁਸ਼ੀ ਮਾਮਲੇ ’ਚ ਪਰਿਵਾਰਿਕ ਮੈਂਬਰ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 25 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਕਰਤਾਰ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲੇ ਵਿੱਚ ਪੁਲੀਸ ਨੇ ਉਸ ਦੀ ਪਤਨੀ ਅਤੇ ਬੇਟੇ ਨੂੰ ਗ੍ਰਿਫਤਾਰ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਜੂਨ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਕਰਤਾਰ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲੇ ਵਿੱਚ ਪੁਲੀਸ ਨੇ ਉਸ ਦੀ ਪਤਨੀ ਅਤੇ ਬੇਟੇ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੋਸਟਮਾਰਟਮ ਮਗਰੋਂ ਕਰਤਾਰ ਸਿੰਘ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਪਿੰਡ ਚੋਹਲਾ ਸਾਹਿਬ ਵਿੱਚ ਸਸਕਾਰ ਕਰ ਦਿੱਤਾ ਗਿਆ ਹੈ। ਬੀਤੇ ਦਿਨ ਕਰਤਾਰ ਸਿੰਘ ਦੀ ਲਾਸ਼ ਸ਼ਹਿਰ ਤੋਂ ਬਾਹਰ ਨਹਿਰ ਵਿੱਚੋਂ ਬਰਾਮਦ ਹੋਈ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪੁਲੀਸ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਕਰਤਾਰ ਸਿੰਘ ਦੀ ਪਤਨੀ ਅਤੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
Advertisement