ਪੱਤਰ ਪ੍ਰੇਰਕ
ਚੇਤਨਪੁਰਾ, 10 ਅਕਤੂਬਰ
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਰਾਣੇਵਾਲੀ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਗੁਰਬੀਰ ਸਿੰਘ ਏਈਐੱਮ ਨੇ ਪਰਾਲੀ ਪ੍ਰਬੰਧ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਫ਼ਸਲਾਂ ’ਤੇ ਅੰਨ੍ਹੇਵਾਹ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਜ਼ਹਿਰੀਲੀਆਂ ਗੈਸਾਂ ਦੇ ਰਲੇਵੇਂ ਕਾਰਨ ਵਾਤਾਵਰਨ ਵਿੱਚ ਬਹੁਤ ਤਬਦੀਲੀਆਂ ਆ ਰਹੀਆਂ ਹਨ ਅਤੇ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਫ਼ਸਲਾਂ ਦੀ ਪੈਦਾਵਾਰ ਘਟ ਸਕਦੀ ਹੈ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜਗਦੇਵ ਕਲਾਂ ਡਾ. ਗੁਰਵਿੰਦਰ ਸਿੰਘ ਸੰਧੂ ਨੇ ਚਲ ਰਹੇ ਝੋਨੇ ਬਾਸਮਤੀ ਸੀਜ਼ਨ ਦੌਰਾਨ ਫਸਲਾਂ ਤੇ ਕੀੜੇ ਮੌਕੇੜੇ ਅਤੇ ਬਿਮਾਰੀਆ ਦੀ ਰੋਕਥਾਮ ਲਈ ਵਰਤੋਯੋਗ ਦਵਾਈਆਂ ਅਤੇ ਪਾਬੰਧੀਸ਼ੁਦਾ ਦਵਾਈਆਂ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਵਿਭਾਗ ਵਿੱਚ ਚਲ ਰਹੀਆ ਕਿਸਾਨ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਬਬਨਬੀਰ ਸਿੰਘ ਬੀਟੀਐੱਮ, ਨਵਨੀਤ ਕੌਰ ਖੇਤੀਬਾੜੀ ਉਪ-ਨਿਰੀਖਕ, ਬਲਕਾਰ ਸਿੰਘ, ਪਵਨਪ੍ਰੀਤ ਸਿੰਘ, ਜਗਰੂਪ ਸਿੰਘ, ਬਲਰਾਜ ਸਿੰਘ ਖੇਤੀ ਦੂਤ ਆਦਿ ਹਾਜ਼ਿਰ ਸਨ।