ਭਿੱਖੀਵਿੰਡ: ਸਾਉਣੀ ਦੀਆਂ ਫਸਲਾਂ ਦੀ ਵਧਦੀ ਕਾਸ਼ਤ ਸਬੰਧੀ ਖੇਤੀਬਾੜੀ ਵਿਭਾਗ ਜ਼ਿਲ੍ਹਾ ਤਰਨ ਤਾਰਨ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 9 ਅਪਰੈਲ ਨੂੰ ਭੱਠਲ ਫਾਰਮ, ਬਲਾਕ ਨੌਸ਼ਹਿਰਾ ਪਨੂੰਆਂ ਵਿੱਚ ਜ਼ਿਲ੍ਹਾ ਪੱਧਰੀ ਕੈੰਪ ਲਗਾਇਆ ਜਾ ਰਿਹਾ ਹੈ। ਬਲਾਕ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਰੁਲਦਾ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਰਵਣ ਸਿੰਘ ਧੁੰਨ ਅਤੇ ਮਨਜਿੰਦਰ ਸਿੰਘ ਲਾਲਪੁਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ