ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਹਿੰਦ ਖੂੰਹਦ ਨਾ ਸਾੜਨ ਵਾਲੇ ਕਿਸਾਨ ਦਾ ਸਨਮਾਨ

ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਪਿੰਡ ਫੇਰੋਚੀਚੀ ਦੇ ਕਿਸਾਨ ਜਸਬੀਰ ਸਿੰਘ ਨੂੰ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਪਿੰਡ ਫੇਰੋਚੇਚੀ ਦੇ ਕਿਸਾਨ ਜਸਬੀਰ ਸਿੰਘ ਬਾਜਵਾ ਨੇ ਦੱਸਿਆ...
ਕਿਸਾਨ ਜਸਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਖੇਤੀ ਅਧਿਕਾਰੀ ਅਮਰੀਕ ਸਿੰਘ ਤੇ ਹੋਰ। -ਫੋਟੋ: ਪਸਨਾਵਾਲ
Advertisement

ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਪਿੰਡ ਫੇਰੋਚੀਚੀ ਦੇ ਕਿਸਾਨ ਜਸਬੀਰ ਸਿੰਘ ਨੂੰ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਪਿੰਡ ਫੇਰੋਚੇਚੀ ਦੇ ਕਿਸਾਨ ਜਸਬੀਰ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਹਰ ਸਾਲ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਤਾਂ ਜੋ ਕਿਸਾਨਾਂ ਦੇ ਇਸ ਉਪਰਾਲੇ ਨਾਲ ਹਵਾ ਪਾਣੀ ਨੂੰ ਪ੍ਰਦੂਸ਼ਣ ਰਹਿਤ ਬਣਾਇਆ ਜਾਵੇ। ਉਨ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਦੇ ਉਪਰਾਲੇ ਸਦਕਾ ਹਰ ਬਲਾਕ ਵਿੱਚੋਂ 10-10 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਦੇ। ਇਸ ਮੌਕੇ ਖੇਤੀਬਾੜੀ ਅਫਸਰ ਡ. ਸ਼ਾਹਬਾਜ਼ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Show comments