ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ-ਮਜ਼ਦੂਰਾਂ ਨੇ ਦੋ ਘੰਟੇ ਲਈ ਰੇਲਾਂ ਰੋਕੀਆਂ

ਕਿਸਾਨ-ਮਜ਼ਦੂਰ ਮੋਰਚੇ (ਕੇ ਐੱਮ ਐੱਮ) ਦੇ ਸੱਦੇ ’ਤੇ ਅੱਜ ਜ਼ਿਲ੍ਹੇ ’ਚ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਪੰਜਾਬ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅੱਜ ਤੜਕਸਾਰ ਜਥੇਬੰਦੀ...
Advertisement
ਕਿਸਾਨ-ਮਜ਼ਦੂਰ ਮੋਰਚੇ (ਕੇ ਐੱਮ ਐੱਮ) ਦੇ ਸੱਦੇ ’ਤੇ ਅੱਜ ਜ਼ਿਲ੍ਹੇ ’ਚ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਪੰਜਾਬ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅੱਜ ਤੜਕਸਾਰ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਮਾਨੋਚਾਹਲ, ਸ਼ਿਵੰਦਰ ਸਿੰਘ ਚੁਤਾਲਾ, ਹਰਜਿੰਦਰ ਸਿੰਘ ਸ਼ਕਰੀ, ਫਤਿਹ ਸਿੰਘ ਪਿੱਦੀ ਸਮੇਤ ਹੋਰਨਾਂ ਦੇ ਘਰਾਂ ’ਤੇ ਛਾਪੇ ਮਾਰੇ ਪਰ ਆਗੂ ਰੂਪੋਸ਼ ਹੋ ਗਏ। ਜ਼ਿਲ੍ਹੇ ਅੰਦਰ ਰੇਲਾਂ ਰੋਕਣ ਦੀ ਇਸ ਕਾਰਵਾਈ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਕੀਤੀ| ਧਰਨਾਕਾਰੀਆਂ ਨੂੰ ਸਤਨਾਮ ਸਿੰਘ ਮਾਨੋਚਾਹਲ ਤੋਂ ਇਲਾਵਾ ਜਥੇਬੰਦੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਸ਼ਕਰੀ, ਫਤਿਹ ਸਿੰਘ ਪਿੱਦੀ, ਜਰਨੈਲ ਸਿੰਘ ਨੂਰਦੀ, ਬਲਜੀਤ ਸਿੰਘ ਝਬਾਲ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ|ਜੰਡਿਆਲਾ ਗੁਰੂ (ਸਿਮਰਤਪਾਲ ਬੇਦੀ): ਇੱਥੋਂ ਨਜ਼ਦੀਕੀ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ਮਿਹਰਬਾਨਪੁਰਾ ਫਾਟਕ ਉਪਰ ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨਾਂ ਵੱਲੋਂ ਕੇ ਐੱਮ ਐੱਮ ਦੇ ਸੱਦੇ ਉੱਪਰ ਦੋ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ। ਇਸ ਸਬੰਧੀ ਕਿਸਾਨ ਜਥੇਬੰਦੀ ਦੇ ਸੀਨੀਅਰ ਆਗੂ ਸਰਵਨ ਸਿੰਘ ਅੰਧੇਰ ਨੇ ਕਿਹਾ ਅੱਜ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਪਰ ਬਿਜਲੀ ਸੋਧ ਬਿੱਲ ਖਿਲਾਫ ਦੋ ਘੰਟੇ ਦਾ ਸੰਕੇਤਕ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਸ ਦੌਰਾਨ ਦਰਜ਼ਨਾਂ ਕਿਸਾਨਾਂ ਨੂੰ ਹਿਰਾਸਤ ਲੈ ਲਿਆ ਪਰ ਇਸ ਦੇ ਬਾਵਜੂਦ ਕਿਸਾਨ ਰੇਲਾਂ ਰੋਕਣ ਵਿੱਚ ਸਫ਼ਲ ਰਹੇ। ਰੇਲ ਰੋਕੋ ਤੋਂ ਬਾਅਦ ਸਾਰੇ ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਮੋਰਚਾ ਸਮਾਪਤ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਐਕਸ਼ਨ ਦੌਰਾਨ ਦਿੱਲੀ ਅੰਮ੍ਰਿਤਸਰ ਮੁੱਖ ਰੇਲ ਮਾਰਗ ਦੇਵੀਦਾਸਪੁਰਾ ਨਦੀਜ਼ਕ ਮੇਹਰਬਾਨਪੁਰਾ ਫਾਟਕ ਉੱਪਰ ਮੋਰਚਾ ਲਗਾਇਆ ਗਿਆ। ਉਨ੍ਹਾਂ ਕਿਹਾ ਭਗਵੰਤ ਮਾਨ ਤੁਰੰਤ ਇਸ ਬਿੱਲ ਖ਼ਿਲਾਫ਼ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜੇ ਅਤੇ ਕੇਂਦਰ ਸਰਕਾਰ ਰਾਜਾ ਦੇ ਹੱਕਾਂ ਤੇ ਡਾਕਾ ਮਾਰਨ ਵਾਲਾ ਰਵਈਆ ਬੰਦ ਕਰੇ। ਉਨ੍ਹਾਂ ਲੋਕਾਂ ਨੂੰ ਇਸ ਬਿੱਲ ਖ਼ਿਲਾਫ਼ ਹੋਰ ਵੱਡੇ ਪੱਧਰ ਤੇ ਸੰਘਰਸ ਦੀ ਤਿਆਰੀ ਕਰਨ ਦੀ ਅਪੀਲ ਕੀਤੀ।

 

Advertisement

Advertisement
Show comments