ਕੇਂਦਰ ਖ਼ਿਲਾਫ਼ ਕਿਸਾਨ-ਮਜ਼ਦੂਰ ਸੜਕਾਂ ’ਤੇ ਡਟੇ

ਿਕਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਦੇ ਰੇਲ ਰੋਕੋ ਅੰਦੋਲਨ ਲਈ ਰੂਪ-ਰੇਖਾ ਤੈਅ; ਵੱਖ-ਵੱਖ ਧਿਰਾਂ ਹਮਾਇਤ ’ਤੇ ਆਈਆਂ

ਕੇਂਦਰ ਖ਼ਿਲਾਫ਼ ਕਿਸਾਨ-ਮਜ਼ਦੂਰ ਸੜਕਾਂ ’ਤੇ ਡਟੇ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁਨ ਪਿੰਡ ਸੇਰੋਂ ਵਿਚ ਸਰਕਾਰ ਦਾ ਪੁਤਲਾ ਫੂਕਦੇ ਹੋਏ।

ਜਤਿੰਦਰ ਬੈਂਸ
ਗੁਰਦਾਸਪੁਰ, 28 ਸਤੰਬਰ

ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਭਰ ਵਿੱਚ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਾਗੂ ਕਰਨ ਸਬੰਧੀ ਯੋਜਨਾਬੰਦੀ ਕਰਨ ਲਈ ਜ਼ਿਲ੍ਹੇ ਵਿੱਚ ਸਰਗਰਮ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਇੱਥੇ ਜੇਲ੍ਹ ਰੋਡ ਉੱਪਰ ਬਲਜੀਤ ਸਿੰਘ ਯਾਦਗਾਰੀ ਭਵਨ ਵਿਚ ਸਮੂਹ ਜਥੇਬੰਦੀਆਂ ਦੇ ਪ੍ਰਤੀਨਿਧਾਂ ’ਤੇ ਆਧਾਰਤ ਇੱਕ 11 ਮੈਂਬਰੀ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਭਰਵੇ ਵਿਚਾਰ-ਵਟਾਂਦਰਾ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਅਕਤੂਬਰ ਦਿਨੇ 11 ਵਜੇ ਸੁੱਕਾ ਤਲਾਅ (ਨਹਿਰੂ ਪਾਰਕ) ਗੁਰਦਾਸਪੁਰ ਵਿਚ ਕਿਸਾਨਾਂ ਦਾ ਇਕੱਠ ਕਰ ਕੇ ਜੀ.ਟੀ. ਰੋਡ ਰਾਹੀਂ ਵੱਡੇ ਕਿਸਾਨ ਕਾਫ਼ਲੇ ਦੇ ਰੂਪ ਵਿੱਚ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਪਰ ਪਹੁੰਚ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਮੁਤਾਬਕ ਰੇਲਵੇ ਲਾਈਨਾਂ ਉੱਪਰ ਪੱਕੇ ਤੌਰ ’ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵੱਲੋਂ ਗੁਰਦਾਸਪੁਰ-ਬਟਾਲਾ ਸੜਕ ’ਤੇ ਪੁੱਡਾ ਗਰਾਊਂਡ ਵਿਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਇਕੱਠ ਕੀਤਾ। ਬੁਲਾਰਿਆਂ ਨੇ ਸੰਬੋਧਨ ਕਰਦੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ਤੇ ਪੰਜਾਬੀਆਂ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ।

ਮੁਕੇਰੀਆਂ (ਜਗਜੀਤ ਸਿੰਘ): ਗੜ੍ਹਦੀਵਾਲਾ ਵਿਚ ਨੌਜਵਾਨਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕੈਂਡਲ ਮਾਰਚ ਕੱਢਿਆ। ਮਾਰਚ ਦੀ ਅਗਵਾਈ ਰਾਹੁਲ ਭਨੋਟ, ਵਿੱਕੀ ਪਹਿਲਵਾਨ ਅਤੇ ਪਿੰਡ ਅਰਗੋਵਾਲ ਦੇ ਸਰਪੰਚ ਹਰਜਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਕੈਂਡਲ ਮਾਰਚ ਆਜ਼ਾਦ ਮਾਰਕੀਟ ਮਾਸ਼ੀਆਣਾ ਕੰਪਲੈਕਸ ਤੋਂ ਸ਼ੁਰੂ ਹੋ ਕੇ ਬੱਸ ਅੱਡਾ ਗੜ੍ਹਦੀਵਾਲਾ ਵਿਚ ਸਮਾਪਤ ਹੋਇਆ। ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਮਨਮਰਜ਼ੀ ਨਾਲ ਕਾਰਪੋਰੇਟ ਪੱਖੀ ਫ਼ੈਸਲੇ ਲੈ ਰਹੀ ਹੈ। ਪਹਿਲਾ ਹੀ ਆਰਥਿਕ ਤੰਗੀ ਕੰਟ ਰਹੇ ਕਿਸਾਨਾ ਨੂੰ ਰਾਹਤ ਦੇਣ ਦੀ ਥਾਂ ਕਿਸਾਨੀ ’ਤੇ ਕਾਲੇ ਕਨੂੰਨ ਲਾਗੂ ਕਰ ਰਹੀ ਹੈ। ਇਸ ਮੌਕੇ ਵਿੱਕੀ ਪਹਿਲਵਾਨ ਤੇ ਅਕਾਲੀ ਆਗੂ ਸ਼ੁਭਮ ਸਹੋਤਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨ ਵਿਰੋਧੀ ਕਨੂੰਨ ਨੂੰ ਵਾਪਸ ਲੈਣਾ ਚਾਹੀਦਾ ਹੈ।

ਘੁਮਾਣ (ਗੁਰਚਰਨਜੀਤ ਸਿੰਘ ਬਾਵਾ): ਅੱਜ ਕਸਬਾ ਘੁਮਾਣ ਵਿਚ ਖੇਤੀ ਬਿੱਲਾਂ ਵਿਰੁਧ ਰੋਸ ਮਾਰਚ ਕੱਢਿਆ ਗਿਆ ਤੇ ਅੱਡਾ ਚੌਕ ਘੁਮਾਣ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਸਾਹਿਬ ਸਿੰਘ ਮੰਡ ਨੇ ਬੋਲਦਿਆਂ ਕਿਹਾ ਕਿ ਮੋਦੀ ਨੇ ਜਿਸ ਤਰ੍ਹਾਂ ਕਿਸਾਨਾਂ ਵਿਰੁਧ ਖੇਤੀ ਕਾਨੂੰਨ ਕੀਤੇ ਹਨ, ਇਹ ਮੋਦੀ ਲਈ ਆਉਂਦੇ ਸਮੇਂ ਵਿਚ ਘਾਤਕ ਸਿੱਧ ਹੋਣਗੇ।

ਫਿਲੌਰ (ਸਰਬਜੀਤ ਗਿੱਲ): ਸਥਾਨਕ ਗੁਰਦੁਆਰਾ ਬਾਉਲੀ ਸਾਹਿਬ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ। ਇਸ ’ਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਹਿ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਇੱਕ ਅਕਤੂਬਰ ਤੋਂ ਰੇਲ ਰੋਕਣ ਦੇ ਪ੍ਰੋਗਰਾਮ ਸਬੰਧੀ ਡਿਊਟੀਆਂ ਦੀ ਵੰਡ ਵੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਐਕਸ਼ਨ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਉਤਸ਼ਾਹ ਹੈ।

ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜਥੇਬੰਦੀ ਦੇ ਵਰਕਰਾਂ ਵਲੋਂ ਅੱਜ ਇਲਾਕੇ ਦੇ ਪਿੰਡ ਸੇਰੋਂ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕ ਭਰਵਾਂ ਇਕੱਠ ਕਰ ਕੇ ਮੋਦੀ ਹਕੂਮਤ ਵੱਲੋਂ ਕਿਸਾਨਾਂ-ਮਜ਼ਦੂਰਾਂ ਉੱਤੇ ਥੋਪੇ ਜਾ ਰਹੇ ਕਾਨੂੰਨਾਂ ਖਿਲਾਫ਼ ਸ਼ੁਰੂ ਕੀਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਪ੍ਰਣ ਲਿਆ ਗਿਆ| ਆਗੂਆਂ ਨੇ ਖੇਤੀ ਨਾਲ ਸਬੰਧਿਤ ਕਾਨੂੰਨਾਂ ਦੇ ਰੋਸ ਵਿਚ ਪਿੰਡ ਵਿੱਚ ਰੋਸ ਮਾਰਚ ਕੀਤਾ ਤੇ ਕੌਮੀ ਸ਼ਾਹ ਮਾਰਗ ਨੰਬਰ-54 ਜਾਮ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜਥੇਬੰਦੀ ਦੇ ਆਗੂ ਫਤਿਹ ਸਿੰਘ ਪੰਨੂੰ, ਬਲਜਿੰਦਰ ਸਿੰਘ ਸ਼ੇਰੋਂ, ਅਮਨਦੀਪ ਸਿੰਘ ਤੇ ਰਾਜਪਾਲ ਸਿੰਘ ਸ਼ੇਰੋਂ ਤੋਂ ਇਲਾਵਾ ਹੋਰ ਆਗੁਆਂ ਵੀ ਸੰਬੋਧਨ ਕੀਤਾ|

ਕਪੂਰਥਲਾ (ਧਿਆਨ ਸਿੰਘ ਭਗਤ): ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਪੂਰਥਲਾ ਜ਼ਿਲ੍ਹੇ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਸ਼ਾਲਾਮਾਰ ਬਾਗ਼ ਵਿਚ ਜ਼ਿਲ੍ਹਾ ਕਨਵੀਨਰ ਬਲਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਤਿੰਨੇ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਕਿ ਉਹ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਇਕ ਅੰਦੋਲਨ ਲੜਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All