ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ’ਚ ਰੋਹ

ਕਿਸਾਨਾਂ ਵੱਲੋਂ ਪਿਛਲੇ 5 ਦਿਨਾਂ ਤੋਂ ਝੋਨੇ ਦੀ ਖਰੀਦ ਨਾ ਹੋਣ ਦਾ ਦਾਅਵਾ

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ’ਚ ਰੋਹ

ਫਿਰੋਜ਼ਪੁਰ ਕਲਾਂ ਮੰਡੀ ਵਿੱਚ ਆ ਰਹੀ ਸਮੱਸਿਆ ਬਾਰੇ ਦੱਸਦੇ ਹੋਏ ਕਿਸਾਨ।

ਐੱਨਪੀ ਧਵਨ

ਪਠਾਨਕੋਟ, 20 ਅਕਤੂਬਰ

ਫਿਰੋਜ਼ਪੁਰ ਕਲਾਂ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਕੰਗ, ਰਵਿੰਦਰ ਠਾਕੁਰ, ਇੰਦਰਜੀਤ ਸਿੰਘ, ਜੇਪੀ ਠਾਕੁਰ, ਵਿਜੇ ਸਿੰਘ ਆਦਿ ਨੇ ਦੱਸਿਆ ਕਿ ਇਸ ਮੰਡੀ ਵਿੱਚ ਪਿਛਲੇ 5 ਦਿਨਾਂ ਤੋਂ ਉਨ੍ਹਾਂ ਦੇ ਝੋਨੇ ਦੀ ਖਰੀਦ ਨਹੀਂ ਹੋ ਰਹੀ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਖਰੀਦ ਜਲਦੀ ਸ਼ੁਰੂ ਨਾ ਕੀਤੀ ਗਈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦੇਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਨਮੀ ਕਾਰਨ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲਗਪਗ 70 ਕਿਸਾਨ ਫਿਰੋਜ਼ਪੁਰ ਕਲਾਂ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਏ ਹੋਏ ਹਨ ਜੋ ਪਿਛਲੇ 5 ਦਿਨਾਂ ਤੋਂ ਖੱਜਲ ਖੁਆਰ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਕੰਗ ਨੇ ਕਿਹਾ ਕਿ ਮੰਡ ਕਾਰਨ ਇਸ ਖੇਤਰ ਵਿੱਚ ਨਮੀ ਜ਼ਿਆਦਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵੱਲ ਧਿਆਨ ਦੇ ਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰੇ।

ਝੋਨੇ ’ਤੇ ਕੱਟ ਲਾਉਣ ਵਾਲੇ ਵਿਰੁੱਧ ਕਾਰਵਾਈ ਦੀ ਚਿਤਾਵਨੀ

ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ) ਪੰਜਾਬ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਹਨਾ ਨੇ ਅੱਜ ਕਲਾਨੋਰ ਦੀ ਅਨਾਜ ਮੰਡੀ ਵੱਲੋਂ ਦੌਰਾ ਕੀਤਾ ਕਰਕੇ ਇੱਥੇ ਹੋਰ ਰਹੇ ਖ੍ਰਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਜੋ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਤੁਰੰਤ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਝੋਨੇ ਨੂੰ ਕੱਟ ਲਗਾਵੇਗਾ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦੇ ਜਾ ਰਹੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋਂ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣਾ ਝੋਨਾ ਵੇਚਣ ਉਪਰੰਤ ਤਰੁੰਤ ਕਮਿਸ਼ਨ ਏਜੰਟ ਤੋਂ ‘ਜੇ ਫਾਰਮ’ ਜ਼ਰੂਰ ਪ੍ਰਾਪਤ ਕਰਨ। ਇਸ ਮੌਕੇ ’ਤੇ ਡੀਸੀ ਮੁਹੰਮਦ ਇਸਫਾਕ, ਐਕਸੀਅਨ ਮੰਡੀਕਰਨ ਬੋਰਡ ਬਲਦੇਵ ਸਿੰਘ ਬਾਜਵਾ ਸ਼ਾਹਪੁਰ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸੈਣੀ, ਚੇਅਰਮੈਨ ਭਗਵਾਨ ਸਿੰਘ ਬਰੀਲਾ ਡਾਇਰੈਕਟਰ ਮਾਰਕੀਟ ਕਮੇਟੀ, ਸੁਖਜਿੰਦਰ ਸਿੰਘ ਬਿੱਟੂ ਆਦਿ ਹਾਜ਼ਰ ਸਨ।

ਲਿਫਟਿੰਗ ਦੇ ਮਾਮਲੇ ਤੋਂ ਹੋਈ ਲੜਾਈ ਵਿੱਚ ਇਕ ਜ਼ਖ਼ਮੀ

ਨਰਿੰਦਰ ਸਿੰਘ

ਭਿੱਖੀਵਿੰਡ, 20 ਅਕਤੂਬਰ

ਖੇਮਕਰਨ ਮੰਡੀ ਵਿੱਚ ਕਾਂਗਰਸੀ ਆਗੂ ਵੱਲੋਂ ਟਰੱਕ ਯੂਨੀਅਨ ਵੱਲੋਂ ਰੇਟ ਨਾਲੋਂ ਵੱਧ ਕਿਰਾਇਆ ਵਸੂਲੇ ਜਾਣ ’ਤੇ ਕੁਝ ਆੜ੍ਹਤੀਆਂ ਵੱਲੋਂ ਜਦੋਂ ਆਪਣਾ ਝੋਨਾ ਖੁਦ ਲਿਫਟਿੰਗ ਕੀਤਾ ਜਾ ਰਿਹਾ ਸੀ ਤਾਂ ਕਾਂਗਰਸੀ ਆਗੂ ਦੇ ਕੁਝ ਸਮਰਥਕਾਂ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਇਹ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜ਼ਖ਼ਮੀ ਅਮਨ ਕੁਮਾਰ ਨੇ ਦੱਸਿਆ ਖੇਮਕਰਨ ਤੇ ਆਸ ਪਾਸ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਲਈ ਟਰੱਕ ਯੂਨੀਅਨ ਦੀ ਅਗਵਾਈ ਕਰਦੇ ਕਾਂਗਰਸੀ ਆਗੂ ਤਰਲੋਕ ਸਿੰਘ ਚਕਵਾਲੀਆਂ ਵੱਲੋਂ ਨਿਰਧਾਰਤ ਕੀਤੇ ਰੇਟ ਜੋ 52/53 ਰੁਪਏ ਹੈ, ਪਰ ਇਨ੍ਹਾਂ ਵੱਲੋਂ 70 ਰੁਪਏ ਦੀ ਵਸੂਲੀ ਕਰਵਾ ਕੇ 15 ਤੋਂ 18 ਰੁਪਏ ਦੀ ਵਾਧੂ ਲੁੱਟ ਕੀਤੀ ਜਿਸਦਾ ਵਿਰੋਧ ਕਰਨ ’ਤੇ ਉਸਦੀ ਇਸ ਕਾਂਗਰਸੀ ਆਗੂ ਦੇ ਲੜਕੇ ਭਾਗ ਸਿੰਘ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰ ਉਸਨੂੰ ਜ਼ਖ਼ਮੀ ਕਰ ਦਿੱਤਾ ਤੇ ਇਨ੍ਹਾਂ ਵਿਅਕਤੀਆਂ ਨੇ ਫਾਇਰ ਵੀ ਕੀਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਵੀ ਜਾਣੂ ਕਰਵਾਇਆ ਪਰ ਉਨ੍ਹਾਂ ਕੁਝ ਨਹੀਂ ਕੀਤਾ ਗਿਆ। ਇਸ ਮਾਮਲੇ ਦੇ ਅੱਜ ਖੇਮਕਰਨ ਦੇ ਸਮੂਹ ਆੜਤੀਆਂ ਖੇਮਕਰਨ ਮੰਡੀ ਵਿੱਚ ਧਰਨਾ ਦੇਕੇ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਇਹ ਵੱਧ ਵਸੂਲੀ ਬੰਦ ਕਰਵਾਈ ਜਾਵੇ ਤਾਂ ਜੋ ਮੰਡੀ ਦੀ ਲਿਫਟਿੰਗ ਸਾਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਕਿਤੇ ਵੀ ਟਰੱਕ ਯੂਨੀਅਨ ਕੰਮ ਨਹੀਂ ਕਰ ਪਰ ਖੇਮਕਰਨ ’ਚ ਟਰੱਕ ਯੂਨੀਅਨ ਕੰਮ ਕਰ ਰਹੀ ਤੇ ਜੇ ਅਜਿਹਾ ਹੀ ਹੁੰਦਾ ਰਿਹਾ ਤਾਂ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਰਹਿਣਗੇ। ਉਨ੍ਹਾਂ ਕਿਹਾ ਅਜਿਹਾ ਕੁਝ ਸਾਲਾਂ ਤੋਂ ਹੋ ਰਿਹਾ। ਇਸ ਬਾਰੇ ਥਾਣਾ ਖੇਮਕਰਨ ਦੇ ਐੱਸਐਚਓ ਕੰਵਲਜੀਤ ਰਾਏ ਨੇ ਕਿਹਾ ਕੁੱਟਮਾਰ ਦੀ ਘਟਨਾ ਨੇ ਲੈ ਕੇ ਤਿੰਨ ਵਿਅਕਤੀਆਂ ਗੁਰਲਾਲ ਸਿੰਘ, ਜਗਰੂਪ ਸਿੰਘ ਤੇ ਸੰਜੀਵ ਕੁਮਾਰ ਸ਼ਾਮਿਲ ਹਨ, ਖ਼ਿਲਾਫ਼ ਮਾਮਲਾ ਦਰਜ ਕਰ ਸੰਜੀਵ ਕੁਮਾਰ ਨੂੰ ਮੌਕੇ ‘ਤੇ ਕਾਬੂ ਕਰ ਲਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All