DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmers ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਸ਼ੇਰੋਂ ਮਿਲ ਦੀ ਮਾਲਕੀ ਬਦਲਣ ਖ਼ਿਲਾਫ਼ ਪਿੰਡਾਂ ਵਿੱਚ ਲਾਮਬੰਦੀ

  • fb
  • twitter
  • whatsapp
  • whatsapp
featured-img featured-img
ਸਰਕਾਰ ਦੀ ਅਰਥੀ ਸਾੜਦੇ ਹੋਏ ਕਿਸਾਨ। -ਫੋਟੋ: ਗੁਰਬਖਸ਼ਪੁਰੀ
Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਖ਼ਿਲਾਫ਼ ਮੰਡ ਖੇਤਰ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਰੋਸ ਮਾਰਚਾਂ ਤਹਿਤ ਅੱਜ ਕਿਸਾਨਾਂ ਵੱਲੋਂ ਗੁਰਦੁਆਰਾ ਡੇਅਰਾ ਸਾਹਿਬ ਵਿੱਚ ਮਾਰਚ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਸਾੜੀ ਗਈ। ਮਾਰਚ ਦੀ ਅਗਵਾਈ ਕਿਸਾਨ ਆਗੂ ਤਰਸੇਮ ਸਿੰਘ ਲੁਹਾਰ ਨੇ ਕੀਤੀ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸਤਪਾਲ ਸਿੰਘ ਨੱਥੋਕੇ, ਮਨਜੀਤ ਸਿੰਘ ਬੱਗੂ, ਬਲਜੀਤ ਸਿੰਘ ਫਤਿਹਾਬਾਦ, ਮੇਹਰ ਸਿੰਘ ਸਖੀਰਾ ਸਣੇ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜਗ੍ਹਾ ਉੱਪਰ ਕੀਤੀ ਜਾ ਰਹੀ ਉਸਾਰੀ ਨੂੰ ਬਿਨਾਂ ਦੇਰੀ ਦੇ ਰੋਕੇ ਜਾਣ ਦੀ ਮੰਗ ਕੀਤੀ ਅਤੇ ਸਾਲਾਂ ਤੋਂ ਬੰਦ ਚੱਲ ਰਹੀ ਇਸ ਮਿਲ ਨੂੰ ਫਿਰ ਤੋਂ ਚਲਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਜ਼ੋਰ-ਜ਼ਬਰਦਸਤੀ ਨਾਲ ਕੁਚਲਣ ਦੀ ਨਿਖੇਧੀ ਕੀਤੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਤਸ਼ੱਦਦ ਮਿਲ ਨੂੰ ਫਿਰ ਤੋਂ ਸ਼ੁਰੂ ਕਰਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਰੋਕ ਨਹੀਂ ਸਕੇਗਾ।

Advertisement
Advertisement
×