ਪੱਤਰ ਪ੍ਰੇਰਕ
ਤਰਨ ਤਾਰਨ, 9 ਜੂਨ
ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ 14 ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਨੂੰ ਗ਼ੈਰ ਵਾਜਬ ਦੱਸਦਿਆਂ ਇਸ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਿਹਾ ਹੈ। ਜਥਬੰਦੀ ਦੇ ਸੂਬਾ ਆਗੂ ਪਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਦੀ ਮੁੱਖ ਫ਼ਸਲ ਝੋਨੇ ਤੇ ਏ-ਗਰੇਡ ਦੀ ਝੋਨੇ ਦੀ ਕੀਮਤ ’ਚ ਇਕ ਸੌ ਰੁਪਏ ਪ੍ਰਤੀ ਕਵਿੰਟਲ ਦਾ ਵਾਧਾ ਕਿਸਾਨਾਂ ਨਾਲ ਧੱਕਾ ਹੈ। ਉਨ੍ਹਾਂ ਮੱਕੀ ’ਚ ਸਿਰਫ਼ 92 ਰੁਪਏ ਦੇ ਵਾਧੇ ਨੂੰ ਰੱਦ ਕੀਤਾ ਹੈ। ਆਗੂਆਂ ਨੇ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਮੱਕੀ ਤੇ ਬਾਸਮਤੀ ਵਰਗੀਆਂ ਫਸਲਾਂ ਦੇ ਸਮਰਥਨ ਮੁੱਲ ’ਚ ਵਾਜਬ ਵਾਧਾ ਕਰਕੇ ਐੱਮਐੱਸਪੀ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ।