ਕਾਹਨੂੰਵਾਨ ਦੀ ਦਾਣਾ ਮੰਡੀ ਵਿੱਚ ਕੇਂਦਰ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।

ਕਾਹਨੂੰਵਾਨ ਦੀ ਦਾਣਾ ਮੰਡੀ ਵਿੱਚ ਕੇਂਦਰ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।

ਕਰੋਨਾ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵੱਲੋਂ ਵਿਸ਼ਾਲ ਕਾਨਫ਼ਰੰਸ

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ,11 ਜੁਲਾਈ

ਮੋਦੀ ਸਰਕਾਰ ਵੱਲੋਂ ਇਕ ਦੇਸ਼ ਇਕ ਮੰਡੀ ਦੀ ਨੀਤੀ ਅਧੀਨ ਕਿਸਾਨ ਮਾਰੂ ਖੇਤੀ ਸੁਧਾਰਾਂ ਕਰਨ ਦੇ ਖ਼ਿਲਾਫ਼ ਸਥਾਨਕ ਦਾਣਾ ਮੰਡੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਵਿਸ਼ਾਲ ਕਾਨਫ਼ਰੰਸ ਕੀਤੀ ਗਈ। 

ਇਸ ਦੌਰਾਨ ਕਿਸਾਨ ਆਗੂ ਸਵਿੰਦਰ ਸਿੰਘ ਚੌਤਾਲਾ ਨੇ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਤੋਂ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਮਗਜੇ ਮਾਰ ਰਹੀ ਹੈ ਪਰ ਦੂਜੇ ਪਾਸੇ ਹਕੀਕਤ ਵਿੱਚ ਇਕ ਦੇਸ਼ ਇਕ ਮੰਡੀ ਦੇ ਨਾਅਰੇ ਤਹਿਤ ਕਿਸਾਨਾਂ ਦੀ ਆਰਥਿਕਤਾ ਦਾ ਲੱਕ ਤੋੜਨ ਦੇ ਖ਼ਤਰਨਾਕ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਨੂੰ ਲਾਗੂ ਕਰਕੇ 3 ਜੂਨ ਨੂੰ ਕਿਸਾਨ ਅਤੇ ਖਪਤਕਾਰ ਵਿਰੋਧੀ 3 ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਦਾ ਖਰੜਾ ਪੇਸ਼ ਕੀਤਾ ਸੀ। ਇਹ ਤਿੰਨ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਰੱਦ ਕਰਵਾਉਣ ਲਈ ਅੱਜ ਦਾ ਵਿਸ਼ਾਲ ਇਕੱਠ ਕੀਤਾ ਗਿਆ ਹੈ। ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਸਕੱਤਰ ਸੁਖਵਿੰਦਰ ਸਿੰਘ ਸਭਰਾਂ ਨੇ ਕਿਹਾ ਕਿ ਕੇਂਦਰ ਦੀ ਅਕਾਲੀ ਭਾਜਪਾ ਸਰਕਾਰ ਖੇਤੀ ਸੰਕਟ ਵਿੱਚ ਕਾਰਪੋਰੇਟ ਘਰਾਣਿਆਂ ਦਾ ਦਾਖਲਾ ਕਰਵਾ ਰਹੀ ਹੈ ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਕਣਕ ਅਤੇ ਝੋਨਾ ਆਦਿ ਫ਼ਸਲਾਂ ਦੀ ਖ਼ਰੀਦ ਬੰਦ ਹੋ ਜਾਵੇਗੀ।

ਪੰਜਾਬ ਦੀ ਕਿਸਾਨੀ ਦੀ ਆਮਦਨ ਮੁੱਖ ਅਧਾਰ ਕਣਕ ਤੇ ਝੋਨੇ ਦੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਹੈ ਪਰ ਸਰਕਾਰ ਵੱਲੋਂ ਠੇਕਾ ਖੇਤੀ ਬਿੱਲ ਤਹਿਤ 2018 ਵਿੱਚ ਚੁੱਪ ਚੁਪੀਤੇ ਪਾਸ ਕਰ ਲਿਆ ਹੈ ਜੋ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿਚੋਂ ਬਾਹਰ ਕਰਨ ਦਾ ਇੱਕ ਤਰੀਕਾ ਹੈ। ਜਨਰਲ ਸਕੱਤਰ ਸੂਬਾ ਸਿੰਘ ਭੰਦੇਰ ਨੇ ਐਲਾਨ ਕੀਤਾ ਕਿ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਸੂਬੇ ਭਰ ਦੇ ਲੋਕ ਸਭਾ ਮੈਂਬਰਾਂ ਦੇ ਘਰਾਂ ਅੱਗੇ 21 ਜੁਲਾਈ ਨੂੰ ਰੋਸ ਧਰਨੇ ਦੇਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਹਮਾਇਤ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ  ਧਰੋਹ ਕਮਾਇਆ ਹੈ। ਅੱਜ ਦੀ ਰੈਲੀ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣ, ਰਜਿਸਟਰੀਆਂ ਦੀ ਫ਼ੀਸ ਦੁੱਗਣੀ ਕਰਨ ਵਿਰੁੱਧ, ਥਰਮਲ ਪਲਾਂਟ ਬਠਿੰਡਾ ਨੂੰ ਵੇਚਣ ਦਾ ਫ਼ੈਸਲਾ ਰੱਦ ਕਰਾਉਣ ਖ਼ਿਲਾਫ਼ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ। 

ਇਸ ਮੌਕੇ ਕੁਲਬੀਰ ਸਿੰਘ, ਕਾਹਲੋਂ, ਸੂਬੇਦਾਰ ਰਛਪਾਲ ਸਿੰਘ ਭਰਥ, ਗੁਰਵਿੰਦਰ ਸਿੰਘ, ਅਸ਼ੋਕ ਵਰਧਨ, ਗੁਰਪ੍ਰਤਾਪ ਸਿੰਘ ਅਜੈਬ ਸਿੰਘ, ਰਾਮ ਮੂਰਤੀ, ਸੁੱਚਾ ਸਿੰਘ ਬਲੱਗਣ, ਸੁਖਵਿੰਦਰ ਸਿੰਘ ਅੱਲ੍ਹੜ ਪਿੰਡੀ ਅਤੇ ਗੁਰਵਿੰਦਰ ਸਿੰਘ ਖੁਰਾਣਾ ਆਦਿ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All