ਇਤਿਹਾਸਕ ਪਿੰਡ ਗੁਰਦਾਸਨੰਗਲ ’ਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਕਿਸਾਨ ਕਾਨਫਰੰਸ

ਕੇਂਦਰ ਦੀਆਂ ਨੀਤੀਆਂ ਦੀ ਕੀਤੀ ਆਲੋਚਨਾ; ਲੋਕਾਂ ਨੂੰ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਦਿੱਤਾ ਸੱਦਾ

ਇਤਿਹਾਸਕ ਪਿੰਡ ਗੁਰਦਾਸਨੰਗਲ ’ਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਕਿਸਾਨ ਕਾਨਫਰੰਸ

ਗੁਰਦਾਸਨੰਗਲ ਵਿੱਚ ਕਰਵਾਈ ਗਈ ਕਿਸਾਨ ਕਾਨਫਰੰਸ ਦੀ ਝਲਕ।

ਜਤਿੰਦਰ ਬੈਂਸ
ਗੁਰਦਾਸਪੁਰ, 27 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਗੁਰਦਾਸਪੁਰ ਦੇ ਇਤਿਹਾਸਕ ਪਿੰਡ ਗੁਰਦਾਸਨੰਗਲ ਵਿੱਚ ਅੱਜ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਗਈ। ਸਤਨਾਮ ਸਿੰਘ ਝੰਡੇਰ, ਤਰਲੋਕ ਸਿੰਘ ਬਹਿਰਾਮਪੁਰ, ਪਲਵਿੰਦਰ ਸਿੰਘ, ਬਾਪੂ ਮੁਖਤਿਆਰ ਸਿੰਘ ਸਹਿੰਸਰਾ ਅਤੇ ਮੇਜਰ ਸਿੰਘ ਕੜਿਆਲ ਨੇ ਕਾਨਫਰੰਸ ਦੀ ਪ੍ਰਧਾਨਗੀ ਕੀਤੀ।

ਇਸ ਮੌਕੇ ਕਿਸਾਨ ਘੋਲ ਨੂੰ ਇਤਿਹਾਸਕ ਅਤੇ ਸਮੁੱਚੇ ਪੰਜਾਬ ਦਾ ਘੋਲ ਕਰਾਰ ਦਿੰਦਿਆਂ ਦਿੱਲੀ ਦੇ ਹੁਕਮਰਾਨਾਂ ਖਿਲਾਫ਼ ਵਿਸ਼ਾਲ ਲਾਮਬੰਦੀ ਕਰਦਿਆਂ ਆਰ ਪਾਰ ਦੀ ਲੜਾਈ ਲੜਨ ਦਾ ਅਹਿਦ ਲਿਆ ਗਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਜਤਿੰਦਰ ਛੀਨਾ, ਸਤਨਾਮ ਸਿੰਘ, ਪੀਐੱਸਯੂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕੋਟਲਾ, ਡੀਐੱਮਐੱਫ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਾਗੀਰਦਾਰੀ ਖਿਲਾਫ਼ ਲੜ ਕੇ ਬੇਜ਼ਮੀਨਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਤੇ ਜਾਤ-ਪਾਤ ਦੇ ਵਿਤਰਕੇ ਨੂੰ ਤੋੜਦਿਆਂ ਹਜ਼ਾਰਾਂ ਸਾਲਾਂ ਦੇ ਦਬਾਇਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਅਸਲ ਸਿੱਖ ਰਾਜ ਸਥਾਪਤ ਕੀਤਾ ਜੋ ਹਰ ਤਰ੍ਹਾਂ ਦੇ ਵਿਤਕਰੇ ਖਿਲਾਫ਼ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਕੂਮਤ ਜਬਰ ਤੇ ਤਾਨਾਸ਼ਾਹੀ ਦਾ ਰਾਜ ਸਥਾਪਤ ਕਰ ਰਹੀ ਹੈ। ਧਰਮ, ਜਾਤ ਦੇ ਨਾਮ ਉੱਤੇ ਵਿਤਕਰਾ ਕਰਨ ਸਮੇਤ ਦੇਸ਼ ਦੇ ਜਲ, ਜੰਗਲ, ਜ਼ਮੀਨ ਕਾਰਪੋਰੇਟ ਨੂੰ ਲੁਟਾਇਆ ਜਾ ਰਿਹਾ ਹੈ ਤੇ ਇਸ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਧ੍ਰੋਹੀ ਕਿਹਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਲੜੇ ਜਾ ਰਹੇ ਘੋਲ ਨੂੰ ਲੀਹੋਂ ਲਾਹੁਣ ਲਈ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ ਜਿਨ੍ਹਾਂ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਬੁਲਾਰਿਆਂ ਨੇ ਲੋਕਾਂ ਨੂੰ ਕੇਂਦਰ ਖਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਇੰਟਰਨੈਸ਼ਨਲ ਢਾਡੀ ਜੱਥਾ ਖੜਕ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦੁਰ ਦੇ ਜੀਵਨ ਸਬੰਧੀ ਵਾਰਾਂ ਗਾ ਕੇ ਸਭਨਾਂ ਨੂੰ ਨਿਹਾਲ ਕੀਤਾ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All