ਦੇਵੀਦਾਸਪੁਰਾ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਜਾਰੀ

ਦੇਵੀਦਾਸਪੁਰਾ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਜਾਰੀ

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 18 ਅਕਤੂਬਰ

ਦੇਵੀਦਾਸਪੁਰਾ ਰੇਲ ਟਰੈਕ ਉਪਰ ਚੱਲ ਰਿਹਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਅੱਜ 25ਵੇਂ ਦਿਨ ਵਿੱਚ ਦਾਖਲ ਹੋ ਗਿਆ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਪੰਜਾਬ ਵਿਧਾਨ ਸਭਾ ਵਿੱਚ 19 ਅਕਤੂਬਰ ਨੂੰ ਕੇਂਦਰ ਦੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਾਨੂੰਨ ਬਣਾਉਣ ਦਾ ਦਾਅਵਾ ਕੈਪਟਨ ਸਰਕਾਰ ਕਰਦੀ ਹੈ, ਉਸ ਵਿੱਚ ਏਪੀਐੱਮਸੀ ਐਂਕਟ ਵਿੱਚ 2005, 2013, 2017 ਵਿੱਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ। ਉਨ੍ਹਾਂ ਕਿਹਾ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਦੀ ਜਥੇਬੰਦੀ ਨੇ ਨਿੰਦਾ ਕਰਦਿਆਂ ਕਿਹਾ ਇਸ ਦੀ ਸਹੀ ਜਾਂਚ ਹੋ ਕੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੰਤਰੀ ਅਮਨ ਕਾਨੂੰਨ ਨੂੰ ਰੱਬ ਆਸਰੇ ਛੱਡ ਰਹੇ ਹਨ। ਇਸ ਮੌਕੇ ਦਿਆਲ ਸਿੰਘ, ਹਰਬਿੰਦਰ ਸਿੰਘ, ਜਵਾਹਰ ਸਿੰਘ, ਫਤਿਹ ਸਿੰਘ, ਅਜੀਤ ਸਿੰਘ, ਇਕਬਾਲ ਸਿੰਘ, ਲਖਬੀਰ ਸਿੰਘ ਵੈਰੋਵਾਲ, ਕੁਲਵੰਤ ਸਿੰਘ ਭੈਲ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਬਚਿੱਤਰ ਸਿੰਘ, ਚਮਕੌਰ ਸਿੰਘ, ਗੁਰਬਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਰਦੀਪ ਸਿੰਘ, ਬਲਕਾਰ ਸਿੰਘ ਦੇਵੀਦਾਸਪੁਰਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All