ਮੂੁੰਗੀ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਾਸ਼ਤਕਾਰ ਪ੍ਰੇਸ਼ਾਨ

ਪ੍ਰਾਈਵੇਟ ਏਜੰਸੀਆਂ ਨੂੰ ਫ਼ਸਲ ਵੇਚਣ ਲਈ ਮਜਬੂਰ ਹੋਏ ਕਿਸਾਨ

ਮੂੁੰਗੀ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਾਸ਼ਤਕਾਰ ਪ੍ਰੇਸ਼ਾਨ

ਤਰਨ ਤਾਰਨ ਦੀ ਦਾਣਾ ਮੰਡੀ ਵਿੱਚ ਜਾਣਕਾਰੀ ਦਿੰਦੇ ਹੋਏ ਕਿਸਾਨ।

ਗੁਰਬਖਸ਼ਪੁਰੀ

ਤਰਨ ਤਾਰਨ, 25 ਮਈ

ਇੱਥੋਂ ਦੀ ਦਾਣਾ ਮੰਡੀ ਵਿੱਚ ਇਲਾਕੇ ਦੇ ਕਿਸਾਨਾਂ ਵੱਲੋਂ ਕਰੀਬ 50 ਕੁਇੰਟਲ ਮੂੰਗੀ ਲਿਆਂਦੀ ਗਈ ਪਰ ਸਰਕਾਰ ਦੇ ਐਲਾਨ ਦੇ ਬਾਵਜੂਦ ਅੱਜ ਕਿਧਰੇ ਵੀ ਕੋਈ ਸਰਕਾਰੀ ਖ਼ਰੀਦ ਏਜੰਸੀ ਦਿਖਾਈ ਨਹੀਂ ਦਿੱਤੀ। ਕਿਸਾਨਾਂ ਨੂੰ ਪ੍ਰਾਈਵੇਟ ਖਰ਼ੀਦਦਾਰਾਂ ਨੂੰ ਹੀ ਫ਼ਸਲ ਵੇਚਣ ਲਈ ਮਜਬੂਰ ਹੋਣਾ ਪਿਆ। ਪਿੱਦੀ ਪਿੰਡ ਤੋਂ ਦੋ ਕੁਇੰਟਲ ਦੇ ਕਰੀਬ ਮੂੰਗੀ ਲੈ ਕੇ ਆਏ ਕਿਸਾਨ ਨਿਰਮਲ ਸਿੰਘ ਨੂੰ 6,275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭਾਅ ਮਿਲਿਆ ਹੈ। ਇਸੇ ਪਿੰਡ ਦੇ ਸੁਪਰੀਮ ਸਿੰਘ ਜੋ ਕਿ 16 ਕੁਇੰਟਲ ਦੇ ਕਰੀਬ ਮੂੰਗੀ ਲੈ ਕੇ ਆਇਆ ਹੈ, ਨੂੰ 6,280 ਰੁਪਏ ਦਾ ਭਾਅ ਮਿਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7,275 ਰੁਪਏ ਦੇਣ ਦਾ ਐਲਾਨ ਕੀਤਾ ਹੈ| ਮੰਡੀ ਵਿੱਚ ਆਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਫਤਹਿ ਸਿੰਘ ਨੇ ਕਿਸਾਨਾਂ ਦੀ ਹੋ ਰਹੀ ਲੁੱਟ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੂੰਗੀ ਦੀ ਸਰਕਾਰੀ ਖ਼ਰੀਦ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾਇਆ ਹੈ ਪਰ ਅੱਜ ਮੰਡੀ ਵਿੱਚ ਕੋਈ ਵੀ ਸਰਕਾਰੀ ਅਧਿਕਾਰੀ ਇਸ ਜਿਣਸ ਦੀ ਖ਼ਰੀਦ ਕਰਨ ਲਈ ਨਹੀਂ ਆਇਆ।

ਮਾਰਕਫੈੱਡ ਏਜੰਸੀ ਦੇ ਇਕ ਖ਼ਰੀਦ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਨਿਰਦੇਸ਼ ਜਾਰੀ ਨਹੀਂ ਕੀਤੇ ਗਏ। ਜ਼ਿਲ੍ਹਾ ਮੰਡੀ ਅਧਿਕਾਰੀ ਹਰਜੋਤ ਸਿੰਘ ਨੇ ਜਾਣਕਾਰੀ ਦੇਣ ਤੋਂ ਪੱਲਾ ਝਾੜਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਡੀ ਵਿੱਚ ਮੂੰਗੀ ਦੀ ਫ਼ਸਲ ਦੇ ਆਉਣ ਜਾਂ ਫਿਰ ਇਸ ਦਾ ਮੁੱਲ ਘੱਟ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All