ਕਿਸਾਨਾਂ ਨੇ ਖੇਤੀ ਅਧਿਕਾਰੀਆਂ ਨੂੰ ਬੰਦੀ ਬਣਾਇਆ

ਕਿਸਾਨਾਂ ਨੇ ਖੇਤੀ ਅਧਿਕਾਰੀਆਂ ਨੂੰ ਬੰਦੀ ਬਣਾਇਆ

ਗੁਨੋਪੁਰ ’ਚ ਕਿਸਾਨਾਂ ਵੱਲੋਂ ਬੰਦੀ ਬਣਾਏ ਗਏ ਖੇਤੀ ਅਧਿਕਾਰੀ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 22 ਅਕਤੂਬਰ

ਝੋਨੇ ਦੇ ਖੇਤਾਂ ਵਿੱਚ ਬਚੇ ਹੋਏ ਫੂਸ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਖੇਤੀ ਅਧਿਕਾਰੀਆਂ ਨੂੰ ਬਲਾਕ ਕਾਹਨੂੰਵਾਨ ਦੇ ਪਿੰਡ ਗੁਨੋਪੁਰ ਵਿੱਚ ਕਿਸਾਨਾਂ ਨੇ ਬੰਦੀ ਬਣਾ ਲਿਆ। ਬੀਤੇ ਦਿਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਦੋਂ ਖੇਤੀ ਅਧਿਕਾਰੀ ਹਲਕੇ ਅੰਦਰ ਪਹੁੰਚੇ ਤਾਂ ਕਿਸਾਨ ਜਥੇਬੰਦੀਆਂ ਨੂੰ ਇਸ ਦੀ ਭਿਣਕ ਲੱਗਣ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਸਾਥੀਆਂ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਖੇਤੀ ਅਧਿਕਾਰੀਆਂ ਨੇ ਦੱਸਿਆ ਕਿ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਸੋਹਣ ਸਿੰਘ ਗਿੱਲ ਗੁਰਪ੍ਰਤਾਪ ਸਿੰਘ ਅਤੇ ਜਸਵੀਰ ਸਿੰਘ ਗੁਰਾਇਆ ਨੇ ਕਿਹਾ ਕਿ ਕਿਸਾਨ ਇਸ ਵੇਲੇ ਆਪਣੇ ਵਜੂਦ ਲਈ ਆਰ-ਪਾਰ ਦੀ ਲੜਾਈ ਲੜ ਰਹੇ ਹਨ।  ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਉਨ੍ਹਾਂ ਨੂੰ ਪੰਜਾਬ ਸਰਕਾਰ ਕੋਲੋਂ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਮੁਆਵਜ਼ਾ ਨਹੀਂ ਦਿਵਾ ਸਕਦਾ ਤਾਂ ਉਸ ਦਾ ਪਰਾਲੀ ਸਾੜਨ ਤੋਂ ਰੋਕਣ ਦਾ ਵੀ ਕੋਈ  ਅਧਿਕਾਰ ਨਹੀਂ ਬਣਦਾ ਹੈ। ਇਸ ਲਈ ਉਹ ਦਿਨ ਦਿਹਾੜੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਕਰਮਚਾਰੀ ਜਾਂ ਅਧਿਕਾਰੀ ਇਸ ਅੱਗ ਨੂੰ ਰੋਕਣ ਆਵੇਗਾ ਉਹ ਆਪਣਾ ਖ਼ੁਦ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਸਤਨਾਮ ਸਿੰਘ ਗੁਨੋਪੁਰ ਸੁਖਵਿੰਦਰ ਸਿੰਘ ਗੁੰਨੋਪੁਰ ਕੁਲਦੀਪ ਸਿੰਘ ਦਿਲਬਾਗ ਸਿੰਘ ਬਲਕਾਰ ਸਿੰਘ ਬਲਵਿੰਦਰ ਸਿੰਘ ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All