ਤਾਲਾਬੰਦੀ ਖ਼ਿਲਾਫ਼ ਬਾਜ਼ਾਰਾਂ ’ਚ ਆਏ ਕਿਸਾਨ

ਤਾਲਾਬੰਦੀ ਖ਼ਿਲਾਫ਼ ਬਾਜ਼ਾਰਾਂ ’ਚ ਆਏ ਕਿਸਾਨ

ਅਟਾਰੀ ਵਿੱਚ ਤਾਲਾਬੰਦੀ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋੲੇ ਕਿਸਾਨ ਅਤੇ ਦੁਕਾਨਦਾਰ।

ਪਾਲ ਸਿੰਘ ਨੌਲੀ

ਜਲੰਧਰ, 8 ਮਈ

ਸੰਯੁਕਤ ਕਿਸਾਨ ਮੋਰਚੇ ਦੇ ਤਾਲਾਬੰਦੀ ਖ਼ਿਲਾਫ਼ ਦੁਕਾਨਾਂ ਖੋਲ੍ਹਣ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜੇ ਵਰਕਰਾਂ ਨੇ ਅੱਜ ਨੂਰਮਹਿਲ ਸ਼ਹਿਰ ’ਚ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਸਮੂਹ ਦੁਕਾਨਦਾਰਾਂ ਨੂੰ ਸ਼ਹਿਰ ’ਚ ਰੈਲੀ ਕਰਕੇ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਰੋਨਾਵਾਇਰਸ ਨਾਲ ਵਿਉਂਤਬੰਦ ਤਰੀਕੇ ਨਾਲ ਲੜਨ ’ਚ ਪੂਰੀ ਤਰ੍ਹਾਂ ਨਾਕਾਮ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਦੁਕਾਨਾਂ, ਜਿਮ, ਸਕੂਲ ਕਾਲਜ ਖੋਲ੍ਹੇ ਜਾਣ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਤਰਪਰੀਤ ਸਿੰਘ ਉੱਪਲ, ਬੂਟਾ ਸਿੰਘ ਸ਼ਾਦੀਪੁਰ, ਗੁਰਨਾਮ ਸਿੰਘ ਤੱਗੜ, ਜਮਹੂਰੀ ਕਿਸਾਨ ਸਭਾ ਦੇ ਆਗੂ ਸੰਤੋਖ ਸਿੰਘ ਬਿਲਗਾ, ਪੇਂਡੂ ਮਜ਼ਦੂਰ ਯੂਨੀਅਨ ਦੇ ਚੰਨਣ ਸਿੰਘ ਨੇ ਸੰਬੋਧਨ ਕੀਤਾ।

ਅਟਾਰੀ (ਦਿਲਬਾਗ ਸਿੰਘ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਜਮਹੂਰੀ ਕਿਸਾਨ ਸਭਾ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਅਤੇ ਦੁਕਾਨਦਾਰਾਂ ਵੱਲੋਂ ਤਾਲਾਬੰਦੀ ਖ਼ਿਲਾਫ਼ ਅਟਾਰੀ, ਚੋਗਾਵਾਂ ਅਤੇ ਲੋਪੋਕੇ ਦੇ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਕਿਸਾਨਾਂ ਨੇ ਦੁਕਾਨਦਾਰਾਂ ਦੀ ਹਮਾਇਤ ਕਰਦਿਆਂ ਅੱਜ ਸਥਾਨਕ ਕਸਬੇ ਦੇ ਬਾਜ਼ਾਰ ਵਿੱਚ ਤਾਲਾਬੰਦੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਦੀਪ ਧਾਲੀਵਾਲ ਭੋਜਾ, ਮੇਜਰ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ ਤੇ ਮਨੋਹਰ ਸਿੰਘ ਨੇ ਸੰਬੋਧਨ ਕੀਤਾ।

ਮਜੀਠਾ (ਰਾਜਨ ਮਾਨ): ਅੱਜ ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਦੇ ਹੱਕ ਵਿੱਚ ਸੜਕਾਂ ‘ਤੇ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅ ਦੀ ਅਗਵਾਈ ਵਿੱਚ ਕੱਢੇ ਗਏ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।

ਭੁਲੱਥ (ਦਲੇਰ ਸਿੰਘ ਚੀਮਾ): ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਤਾਲਾਬੰਦੀ ਦਾ ਵਿਰੋਧ ਕਰਦਿਆਂ ਕਿਸਾਨ ਸੜਕਾਂ ’ਤੇ ਉੱਤਰ ਆਏ ਹਨ। ਉਧਰ ਬੇਗੋਵਾਲ ਤੋਂ ਆਰੰਭ ਹੋਏ ਰੋਸ ਮਾਰਚ ਦਾ ਭੁਲੱਥ ਤੇ ਨਡਾਲਾ ਪੁੱਜਣ ’ਤੇ ਭਾਵੇਂ ਦੁਕਾਨਦਾਰਾਂ, ਵਪਾਰੀਆਂ ਨੇ ਬਹੁਤਾ ਸਾਥ ਨਹੀਂ ਦਿੱਤਾ।

ਫਤਹਿਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਬੀਕੇਯੂ ਏਕਤਾ ਉਗਰਾਹਾਂ ਨੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਤੇ ਦਲਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ ਹੇਠ ਤਾਲਾਬੰਦੀ ਖ਼ਿਲਾਫ਼ ਫਤਹਿਗੜ੍ਹ ਚੂੜੀਆਂ ਦੇ ਮੁੱਖ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ।

ਗੜ੍ਹਸ਼ੰਕਰ (ਜੋਗਿੰਦਰ ਸਿੰਘ): ਇੱਥੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਤਾਲਾਬੰਦੀ ਖ਼ਿਲਾਫ਼ ਕਸਬਾ ਸਮੁੰਦੜਾ ਤੇ ਗਾਂਧੀ ਪਾਰਕ ਵਿੱਚ ਰੈਲੀ ਕਰਨ ਮਗਰੋਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਇਸੇ ਦੌਰਾਨ ਰਿਲਾਇੰਸ ਮਾਲ ਗੜ੍ਹਸ਼ੰਕਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਲੱਗਿਆ ਧਰਨਾ ਜਾਰੀ ਰਿਹਾ।

ਚੇਤਨਪੁਰਾ ਤੇ ਸ਼ਾਹਕੋਟ ’ਚ ਬਾਜ਼ਾਰ ਰਹੇ ਬੰਦ

ਚੇਤਨਪੁਰਾ ਵਿੱਚ ਬੰਦ ਪਈਆਂ ਦੁਕਾਨਾਂ।

ਚੇਤਨਪੁਰਾ (ਰਘਬੀਰ ਸਿੰਘ ਮਿੰਟੂ): ਪੰਜਾਬ ਸਰਕਾਰ ਦੇ ਤਾਲਾਬੰਦੀ ਦੇ ਫ਼ੈਸਲੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਗਿਆ ਸੀ ਪਰ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆ। ਕਸਬਾ ਚੇਤਨਪੁਰਾ, ਕੁੱਕੜਾਂਵਾਲਾ, ਓਠੀਆਂ, ਭਲਾ ਪਿੰਡ, ਗੁਰੂ ਕਾ ਬਾਗ, ਜਗਦੇਵ ਕਲਾਂ, ਲਸ਼ਕਰੀ ਨੰਗਲ ਆਦਿ ਕਸਬਿਆਂ ਅੰਦਰ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ, ਜਦ ਕਿ ਪ੍ਰਸ਼ਾਸਨ ਵੱਲੋਂ ਤਾਲਾਬੰਦੀ ਨੂੰ ਸਫ਼ਲ ਬਣਾਉਣ ਲਈ ਪੁਲੀਸ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਸੰਯੁਕਤ ਕਿਸਾਨ ਮੋਰਚੇ ਵੱਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ ’ਤੇ ਸ਼ਾਹਕੋਟ, ਮਲਸੀਆਂ, ਮਹਿਤਪੁਰ ਅਤੇ ਲੋਹੀਆਂ ਖਾਸ ਦੇ ਦੁਕਾਨਦਾਰਾਂ ਦੁਕਾਨਾਂ ਖੋਲ੍ਹਣ ’ਚ ਕੋਈ ਦਿਲਚਸਪੀ ਨਹੀਂ ਦਿਖਾਈ। ਇਨ੍ਹਾਂ ਕਸਬਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਨੇ ਵੱਖੋ-ਵੱਖ ਰੋਸ ਮਾਰਚ ਕਰਕੇ ਕਿਸਾਨਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ, ਜਿਸ ਨੂੰ ਦੁਕਾਨਦਾਰਾਂ ਨੇ ਨਕਾਰ ਦਿੱਤਾ। ਬੀਕੇਯੂ ਏਕਤਾ (ਉਗਰਾਹਾਂ) ਨੇ ਮਲਸੀਆਂ ਤੇ ਸ਼ਾਹਕੋਟ ਵਿਚ ਰੋਸ ਮਾਰਚ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਾਹਕੋਟ ਤੇ ਲੋਹੀਆਂ ਖਾਸ ਵਿੱਚ ਮੁਜ਼ਾਹਰੇ ਕਰਕੇ ਮੋਦੀ ਦੇ ਪੁਤਲੇ ਫੂਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All