ਪੱਤਰ ਪ੍ਰੇਰਕ
ਚੇਤਨਪੁਰਾ, 20 ਦਸੰਬਰ
ਦਿੱਲੀ ਦੇ ਬਾਰਡਰਾਂ ਉੱਤੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਕਿਸਾਨਾਂ ਦੀ ਹੋਈ ਇਤਹਾਸਕ ਜਿੱਤ ਉਪਰੰਤ ਪਿੰਡ ਤੇੜਾ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਕਿਸਾਨ ਆਗੂ ਬਾਬਾ ਸੁੱਚਾ ਸਿੰਘ ਤੇੜਾ, ਬਿਕਰਮਜੀਤ ਸਿੰਘ ਗਿੱਲ, ਸੰਤੋਖ ਸਿੰਘ ਨਿਹੰਗ, ਗੁਰਵਿੰਦਰ ਸਿੰਘ ਗਿੰਦੂ ਤੇੜਾ ਤੇ ਗੁਰਦੀਪ ਸਿੰਘ ਪਟਵਾਰੀ ਦੀ ਅਗਵਾਈ ਹੇਠ ਜਿਹੜੇ ਕਿਸਾਨਾਂ ਨੇ ਮੋਰਚੇ ਵਿੱਚ ਭਾਗ ਲਿਆ ਸੀ ਉਨ੍ਹਾਂ ਦਾ ਸਨਮਾਨ ਕਰਨ ਲਈ ਸਮਾਰੋਹ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ, ਹੁਸ਼ਿਆਰ ਸਿੰਘ ਝੰਡੇਰ, ਬਾਪੂ ਸੁੱਚਾ ਸਿੰਘ ਖਤਰਾਏ ਖੁਰਦ ਤੇ ਪਲਵਿੰਦਰ ਸਿੰਘ ਜੇਠੂਨੰਗਲ ਸਣੇ ਹੋਰਾਂ ਨੇ ਆਏ ਹੋਏ ਕਿਸਾਨ ਆਗੂਆਂ ਅਤੇ ਬੀਬੀਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਤੇ ਉਪਰੰਤ ਪਿੰਡ ਵਿਚ ਫਤਿਹ ਮਾਰਚ ਕਰਦਿਆਂ ਇਮਾਨਦਾਰੀ ਨਾਲ ਕਿਸਾਨਾਂ ਦੀ ਮਦਦ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ।