ਕਿਸਾਨਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਮਾਰਚ
ਸੁਣਵਾੲੀ ਨਾ ਕੀਤੇ ਜਾਣ ਤੋਂ ਖ਼ਫ਼ਾ
Advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਥੇ ਆਉਣ ’ਤੇ ਕਿਸਾਨਾਂ ਦੇ ਮਸਲੇ ਸੁਣਨ ਲਈ ਵੀ ਸਮਾਂ ਨਾ ਦੇਣ ਖ਼ਿਲਾਫ਼ ਅੱਜ ਸ਼ਹਿਰ ਦੀਆਂ ਸੜਕਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਾਰਚ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਮੁੱਖ ਮੰਤਰੀ ਦੀ ਅਰਥੀ ਸਾੜੀ| ਇਸ ਮੌਕੇ ਜ਼ਿਲ੍ਹੇ ਭਰ ਤੋਂ ਕਿਸਾਨਾਂ-ਮਜ਼ਦੂਰਾਂ ਨੇ ਹਿੱਸਾ ਲਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਕੀਤੇ ਇਕੱਠ ਨੂੰ ਜਰਨੈਲ ਸਿੰਘ ਨੂਰਦੀ, ਰਣਜੋਧ ਸਿੰਘ ਗੱਗੋਬੁਆ, ਪਰਮਜੀਤ ਸਿੰਘ ਛੀਨਾ, ਹਰਪੀ੍ਤ ਸਿੰਘ ਭੁੱਚਰ, ਮਨਜਿੰਦਰ ਸਿੰਘ ਗੋਹਲਵੜ, ਹਰਦੀਪ ਸਿੰਘ ਜੋਹਲ, ਬਲਜੀਤ ਸਿੰਘ ਝਬਾਲ, ਨਿੰਦਰ ਸਿੰਘ ਸੁਰਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਤਰਨ ਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਆਦਿ ਦੇ ਮਸਲਿਆਂ ਨੂੰ ਅਣਗੌਲਿਆਂ ਕਰਕੇ ਸਨਅਤਕਾਰਾਂ ਦੇ ਮਸਲਿਆਂ ਨੂੰ ਪਹਿਲ ਦੇਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ| ਬੁਲਾਰਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨ ਦੀ ਮਜਬੂਰੀ ਹੈ ਜਿਸ ਕਰਕੇ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮੁੱਦੇ ’ਤੇ ਕਿਸਾਨ ਖਿਲਾਫ਼ ਕੇਸ ਦਰਜ ਕੀਤੇ ਜਾਣ, ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਆਦਿ ਕਿਸਾਨ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਨਹੀਂ ਦੇਵੇਗੀ।
Advertisement
Advertisement