ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨਾਂ ਦਾ ਵਿਰੋਧ; ਮਿਹਰਬਾਨਪੁਰਾ ਫਾਟਕ ਉੱਪਰ 2 ਘੰਟੇ ਰੇਲ ਰੋਕੋ ਮੋਰਚਾ ਲਗਾਇਆ
ਦਿੱਲੀ ਅੰਮ੍ਰਿਤਸਰ ਮੁੱਖ ਰੇਲ ਮਾਰਗ ਮਿਹਰਬਾਨਪੁਰਾ ਫਾਟਕ ਉਪਰ ਬਿਜਲੀ ਸੋਧ ਬਿਲ ਖਿਲਾਫ਼ ਕਿਸਾਨਾਂ ਵੱਲੋਂ ਕੇਐਮਐਮ ਦੇ ਸਕਦੇ ਉੱਪਰ ਦੋ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀ ਦੇ ਸੀਨੀਅਰ ਆਗੂ ਸਰਵਨ ਸਿੰਘ ਅੰਧੇਰ ਨੇ ਕਿਹਾ ਅੱਜ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਪਰ ਬਿਜਲੀ ਸੋਧ ਬਿੱਲ ਖਿਲਾਫ ਦੋ ਘੰਟੇ ਦਾ ਸੰਕੇਤਕ ਰੇਲ ਰੋਕੋ ਅੰਦੋਲਨ ਲਗਾਇਆ ਗਿਆ।
ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਪੂਰਾ ਕਰਨ ਦੀ ਸਿਰਤੋੜ ਕੋਸ਼ਿਸ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਅੱਜ ਰੇਲ ਰੋਕੋ ਨੂੰ ਫੇਲ੍ਹ ਕਰਨ ਦੇ ਮਨਸੂਬਿਆਂ 'ਤੇ ਲੋਕ ਰੋਹ ਨੇ ਪਾਣੀ ਫੇਰ ਦਿੱਤਾ ਅਤੇ 18 ਦੇ ਕਰੀਬ ਥਾਵਾਂ ’ਤੇ ਐਕਸ਼ਨ ਦੌਰਾਨ ਪੁਲੀਸ ਵੱਲੋਂ ਰੋਕਣ ਦੀ ਪੁਰਜੋਰ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਅੜ ਫਸ ਦੀਆਂ ਘਟਨਾਵਾਂ ਹੋਈਆਂ, ਜਿਸ ਦੌਰਾਨ ਦਰਜ਼ਨਾਂ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਪਰ ਇਸਦੇ ਬਾਵਜੂਦ ਕਿਸਾਨ ਰੇਲਾਂ ਰੋਕਣ ਵਿਚ ਸਫਲ ਰਹੇ।
ਰੇਲ ਰੋਕੋ ਤੋਂ ਬਾਅਦ ਸਾਰੇ ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਮੋਰਚਾ ਸਮਾਪਤ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਇਸ ਐਕਸ਼ਨ ਦੌਰਾਨ ਦਿੱਲੀ ਅੰਮ੍ਰਿਤਸਰ ਮੁੱਖ ਰੇਲ ਮਾਰਗ ਦੇਵੀਦਾਸਪੁਰਾ ਨਦੀਜ਼ਕ ਮੇਹਰਬਾਨਪੁਰਾ ਫਾਟਕ ਉਪਰ ਮੋਰਚਾ ਲਗਾਇਆ ਗਿਆ।
ਉਨ੍ਹਾਂ ਕਿਹਾ ਭਗਵੰਤ ਮਾਨ ਤੁਰੰਤ ਇਸ ਬਿੱਲ ਖ਼ਿਲਾਫ਼ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜੇ ਅਤੇ ਕੇਂਦਰ ਸਰਕਾਰ ਰਾਜਾ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਾ ਰਵਈਆ ਬੰਦ ਕਰੇ।
