ਜਗਤਾਰ ਸਿੰਘ ਛਿੱਤ
ਜੈਂਤੀਪੁਰ, 15 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੌਲ ਕੰਪਨੀਆਂ ਅਤੇ ਸਰਕਾਰ ਵੱਲੋਂ ਵਧਾਏ ਰੇਟਾਂ ਖਿਲਾਫ਼ ਟੌਲ ਪਲਾਜ਼ਾ ਕੱਥੂਨੰਗਲ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਅਤੇ ਟੌਲ ਕੰਪਨੀਆਂ ਵਧੇ ਹੋਏ ਰੇਟਾਂ ਨੂੰ ਵਾਪਸ ਨਹੀਂ ਲੈਂਦੇ, ਓਨੀ ਦੇਰ ਤਕ ਟੌਲ ਪਲਾਜ਼ਿਆਂ ’ਤੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਇਸ ਮੌਕੇ ਗੁਰਬਚਨ ਸਿੰਘ ਅੰਮ੍ਰਿਤਸਰ, ਸਕੱਤਰ ਸਿੰਘ ਭੇਟ ਪੱਤਨ, ਅਜਮੇਰ ਸਿੰਘ ਟੋਡਰਮੱਲ, ਸੁਖਪਾਲ ਸਿੰਘ ਬੱਜੂਮਾਨ ਅਤੇ ਜਸਪਾਲ ਸਿੰਘ ਝਬਾਲ ਨੇਂ ਵੀ ਸੰਬੋਧਨ ਕੀਤਾ।