ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਧਰਨਾ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਨੇ ਬਾਰਠ ਸਾਹਿਬ ਵਿਖੇ ਕੇਵਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਲਈ ਧਰਨਾ ਦਿੱਤਾ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜੋਗਾ ਸਿੰਘ ਮਿਆਣੀ, ਮੱਖਣ ਸਿੰਘ ਮਾੜੀ, ਜਗੀਰ ਸਿੰਘ, ਕਿਰਤੀ...
Advertisement
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਨੇ ਬਾਰਠ ਸਾਹਿਬ ਵਿਖੇ ਕੇਵਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਲਈ ਧਰਨਾ ਦਿੱਤਾ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜੋਗਾ ਸਿੰਘ ਮਿਆਣੀ, ਮੱਖਣ ਸਿੰਘ ਮਾੜੀ, ਜਗੀਰ ਸਿੰਘ, ਕਿਰਤੀ ਕਿਸਾਨ ਯੂਨੀਅਨ ਵੱਲੋਂ ਕਾ. ਮੁਖਤਿਆਰ ਸਿੰਘ, ਜਮਹੂਰੀ ਕਿਸਾਨ ਸਭਾ ਵੱਲੋਂ ਬਲਦੇਵ ਰਾਜ ਭੋਆ ਤੇ ਬਲਵੰਤ ਸਿੰਘ ਘੋਹ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਵਲ ਕਾਲੀਆ, ਪਰਸ਼ੋਤਮ ਕੁਮਾਰ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਆਈਐਸ ਗੁਲਾਟੀ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਵੱਲੋਂ ਅਮਰੀਕ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰਜਿੰਦਰ ਸਿੰਘ ਬਾਜਵਾ ਹਾਜ਼ਰ ਹੋਏ। ਆੜ੍ਹਤੀ ਐਸੋਸੀਏਸ਼ਨ ਦੇ ਸੂਬਾਈ ਸਕੱਤਰ ਗੁਰਨਾਮ ਸਿੰਘ ਛੀਨਾ ਨੇ ਸ਼ਾਮਲ ਹੋ ਕੇ ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ।
ਆਗੂਆਂ ਨੇ ਐਲਾਨ ਕੀਤਾ ਕਿ 30 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਅੰਦਰ ਟਰੈਕਟਰ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ 30 ਜੁਲਾਈ ਨੂੰ ਸਵੇਰੇ 10 ਵਜੇ ਬਾਰਠ ਸਾਹਿਬ ਵਿਖੇ ਪੁੱਜਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆ ਜ਼ਮੀਨਾਂ ਜ਼ਬਰਦਸਤੀ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਨੌਂ ਪਿੰਡ ਇਸ ਨੀਤੀ ਵਿੱਚ ਆਉਂਦੇ ਹਨ ਅਤੇ ਉਹ ਸਰਕਾਰ ਨੂੰ ਇਨ੍ਹਾਂ ਪਿੰਡਾਂ ਦੀ ਜ਼ਮੀਨ ਨਹੀਂ ਲੈਣ ਦੇਣਗੇ।
Advertisement
Advertisement