DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਕਿਸਾਨਾਂ ਵੱਲੋਂ ਡੀ ਸੀ ਦਫ਼ਤਰ ਦੇ ਬਾਹਰ ਮੁਜ਼ਾਹਰਾ

ਡੀ ਸੀ ਨੂੰ ਮੰਗ ਪੱਤਰ ਦਿੱਤਾ; ਮੰਗਾਂ ਮੰਨਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਵਿੱਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।
Advertisement

ਕੁੱਲ ਹਿੰਦ ਕਿਸਾਨ ਮਹਾਸਭਾ ਨੇ ਕਿਸਾਨ ਮੰਗਾਂ ਨੂੰ ਲੈ ਕੇ ਅੱਜ ਡੀ ਸੀ ਦਫਤਰ ਦੇ ਬਾਹਰ ਮੁਜ਼ਾਹਰਾ ਕੀਤਾ ਅਤੇ ਡੀ ਸੀ ਨੂੰ ਮੰਗ ਪੱਤਰ ਦਿੱਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਗੁਰਮੇਜ ਸਿੰਘ ਤਿੰਮੋਵਾਲ ਅਤੇ ਬਲਬੀਰ ਸਿੰਘ ਮੂਧਲ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਨੇ ਮੰਗ ਪੱਤਰ ਦੀ ਗੱਲ ਕਰਦਿਆਂ ਮੰਗ ਕੀਤੀ ਕਿ ਹਨੇਰੀ, ਭਾਰੀ ਬਾਰਿਸ਼ਾਂ, ਗੜੇਮਾਰੀ ਆਦਿ ਨਾਲ ਹੋਏ ਨੁਕਸਾਨ ਦੀ ਭਰਪਾਈ ਏਕੜ ਨੂੰ ਇਕਾਈ ਮੰਨ ਕੇ ਕੀਤੀ ਜਾਵੇ, ਕਣਕ ਦੇ ਭਾਅ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ, ਕਣਕ ਸਣੇ ਹਰ ਫਸਲ, ਸਬਜੀ ,ਫਲ, ਲੱਕੜੀ,ਦੁੱਧ ਆਦਿ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਿਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਵਪਾਰ ਕਰਨ ਹਿੱਤ ਹੁਸੈਨੀਵਾਲਾ ਅਤੇ ਅਟਾਰੀ ਬਾਰਡਰ ਖੋਲ੍ਹੇ ਜਾਣ, ਭਾਰਤ ਪਾਕ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਸਰਹੱਦ ਦੇ ਨੇੜੇ ਕੀਤੀ ਜਾਵੇ ਅਤੇ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਕਿਸਾਨ ਆਗੂ ਨੇ ਮੰਗ ਕੀਤੀ ਕਿ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ, ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕਰਨ ਅਤੇ ਨਮੀ 22 ਫ਼ੀਸਦ ਕੀਤੀ ਜਾਵੇ, ਕਣਕ ਦੀ ਫਸਲ ਦੀ ਬਿਜਾਈ ਲਈ ਡੀ ਏ ਪੀ ਤੁਰੰਤ ਉਪਲਬਧ ਕਰਵਾਈ ਜਾਵੇ ਅਤੇ ਇਸ ਨਾਲ ਦੁਕਾਨਦਾਰਾਂ,ਖਾਦ ਡੀਲਰਾਂ ਵੱਲੋਂ ਦਿੱਤੀਆਂ ਜਾਂਦੀਆਂ ਬੇਲੋੜੀਆਂ ਵਸਤਾਂ ਬੰਦ ਕੀਤੀਆਂ ਜਾਣ। ਇਸ ਮੌਕੇ ਬਲਦੇਵ ਸਿੰਘ ਸੈਦਪੁਰ, ਬਾਬਾ ਅਰਜਨ ਸਿੰਘ ਹੁਸ਼ਿਆਰਨਗਰ, ਹਰਭਜਨ ਸਿੰਘ ਟਰਪਈ, ਸੁੱਚਾ ਸੁਖਵਿੰਦਰ ਸਿੰਘ ਲਹੌਰੀਮੱਲ, ਰਣਬੀਰ ਸਿੰਘ ਮਜੀਠਾ, ਸੁਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਪਰਗਟ ਸਿੰਘ, ਮੰਗਲ ਸਿੰਘ ਧਰਮਕੋਟ, ਹਰਪ੍ਰੀਤ ਸਿੰਘ ਬੁਟਾਰੀ ਹਾਜ਼ਰ ਸਨ ।

Advertisement

Advertisement
Advertisement
×