ਜ਼ਮੀਨ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਧਰਨਾ

ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਮਸਲੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮਿਲਿਆ

ਜ਼ਮੀਨ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਧਰਨਾ

ਟਰੱਸਟ ਦਫ਼ਤਰ ਵਿੱਚ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਜਤਿੰਦਰ ਬੈਂਸ

ਗੁਰਦਾਸਪੁਰ, 17 ਜਨਵਰੀ

ਨਗਰ ਸੁਧਾਰ ਟਰੱਸਟ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਐਕੁਆਇਰ ਕਰਨ ਬਦਲੇ ਮੁਆਵਜ਼ਾ ਨਾ ਦੇਣ ਖ਼ਿਲਾਫ਼ ਪੀੜਤ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟਰੱਸਟ ਦਫ਼ਤਰ ਮੂਹਰੇ ਸ਼ੁਰੂ ਕੀਤੇ ਮੋਰਚੇ ਨੂੰ ਅੱਜ ਨੌਵਾਂ ਦਿਨ ਹੋ ਗਿਆ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਸ ਦੌਰਾਨ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਹਕੀਕਤ ਤੋਂ ਜਾਣੂ ਕਰਵਾ ਕੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਕਿਸਾਨਾਂ ਨੂੰ ਅੱਜੇ ਤੱਕ ਨਗਰ ਸੁਧਾਰ ਟਰੱਸਟ ਨੇ ਮੁਆਵਜ਼ਾ ਨਹੀਂ ਦਿੱਤਾ ਹੈ ਅਤੇ ਲਾਰਿਆਂ ਨਾਲ ਡੰਗ ਟਪਾਇਆ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਕਰਨ ਲਈ ਪੜਤਾਲੀਆ ਅਫ਼ਸਰ ਲਾ ਦਿੱਤਾ ਹੈ। ਇਸ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ 18 ਜਨਵਰੀ ਨੂੰ ਸਵੇਰੇ 11 ਵਜੇ ਬੁਲਾ ਕੇ ਸਮੁੱਚੀ ਸਥਿਤੀ ਸਪਸ਼ਟ ਕਰਨ ਅਤੇ ਕਿਸਾਨਾਂ ਨੂੰ ਅਦਾਇਗੀਆਂ ਕਰਨ ਦੇ ਹੁਕਮ ਦਿੱਤੇ ਹਨ।

ਧਰਨੇ ਦੀ ਅਗਵਾਈ ਸਾਂਝੇ ਤੌਰ ’ਤੇ ਮੱਖਣ ਸਿੰਘ ਕੁਹਾੜ, ਐੱਸਪੀ ਸਿੰਘ ਗੋਸਲ, ਬਲਬੀਰ ਸਿੰਘ ਬੈਂਸ, ਸੁਖਦੇਵ ਸਿੰਘ, ਭੋਜਰਾਜ, ਸੁਖਦੇਵ ਸਿੰਘ ਗੋਸਲ ਅਤੇ ਹੋਰਨਾਂ ਨੇ ਪੂਰਾ ਮੁਆਵਜ਼ਾ ਨਾ ਮਿਲਣ ਦੀ ਸੂਰਤ ਵਿੱਚ ਚੇਅਰਮੈਨ ਦੇ ਘਰ ਅੱਗੇ ਧਰਨਾ ਲਾਉਣ ਦੀ ਚਿਤਾਵਨੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All