ਕਿਸਾਨਾਂ ਵਲੋਂ ਐੱਸਐੱਸਪੀ ਦਫਤਰ ਸਾਹਮਣੇ ਮੁਜ਼ਾਹਰਾ

ਕਿਸਾਨਾਂ ਵਲੋਂ ਐੱਸਐੱਸਪੀ ਦਫਤਰ ਸਾਹਮਣੇ ਮੁਜ਼ਾਹਰਾ

ਅੰਮ੍ਰਿਤਸਰ ਵਿੱਚ ਅੈੱਸਅੈੱਸਪੀ ਦਫਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਕਿਸਾਨ।ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ

ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਪੁਲੀਸ ਕੇਸ ਰੱਦ ਕਰਾਉਣ ਅਤੇ ਹੋਰ  ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪੁਲੀਸ ਜ਼ਿਲ੍ਹਾ(ਦਿਹਾਤੀ) ਦੇ ਐੱਸਐੱਸਪੀ ਦਫਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਵਰਿਆਮ ਨੰਗਲ, ਜਰਮਨਜੀਤ ਸਿੰਘ, ਰਣਜੀਤ ਸਿੰਘ ਦੀ ਅਗਵਾਈ ਹੇਠ ਦਿੱਤੇ ਗਏ ਧਰਨੇ ਵਿਚ ਪੁਲੀਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਧਾਰਾ 188 ਅਧੀਨ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ।

ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਹੱਕੀ ਮੰਗਾਂ ਲਈ ਜੂਝ ਰਹੇ ਕਿਸਾਨ ਅਤੇ ਹੋਰਨਾਂ ਨੂੰ ਦਬਾਉਣ ਲਈ ਪੁਲੀਸ ਵਲੋਂ ਕੇਸ ਦਰਜ ਕਰਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਪਰਚੇ ਰੱਦ ਨਾ ਕੀਤੇ ਗਏ ਤਾਂ ਇਹ ਧਰਨਾ ਭਵਿੱਖ ਵਿਚ ਲੰਮੇ ਸਮੇਂ ਲਈ ਚਲਾਇਆ ਜਾਵੇਗਾ। ਇਸ ਮੌਕੇ ਅਜੀਤ ਸਿੰਘ ਠੱਠੀਆਂ, ਚਰਨ ਸਿੰਘ ਕਲੇਰ, ਮੁਖਬੈਨ ਸਿੰਘ, ਹਰਬਿੰਦਰ ਸਿੰਘ, ਸੁਖਦੇਵ ਸਿੰਘ ਚਾਟੀਵਿੰਡ, ਗੁਰਦੇਵ ਸਿੰਘ ਵਰਪਾਲ, ਕੰਵਲਜੀਤ ਸਿੰਘ, ਸਵਿੰਦਰ ਸਿੰਘ ਰੂਪੋਵਾਲੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਬੀਬੀਆਂ ਹਾਜ਼ਰ ਸਨ।

ਤਰਨ ਤਾਰਨ (ਪੱਤਰ ਪ੍ਰੇਰਕ) 

ਆਗੂਆਂ ’ਤੇ ਦਰਜ ਕੀਤੇ ਜਾ ਰਹੇ ਪਰਚਿਆਂ ਖ਼ਿਲਾਫ਼ ਅੱਜ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੜਕਦੀ ਧੁੱਪ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਦੇ ਇਸ਼ਾਰਿਆਂ ’ਤੇ ਝੂਠੇ ਦੇਸ ਦਰਜ ਕੀਤੇ ਜਾ ਰਹੇ ਹਨ। ਧਰਨੇ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ| ਜਥੇਬੰਦੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਹਰਪ੍ਰੀਤ ਸਿੰਘ ਸਿਧਵਾਂ, ਸੁਖਵਿੰਦਰ ਸਿੰਘ ਸਭਰਾ ਅਤੇ ਜਸਬੀਰ ਸਿੰਘ ਪਿੱਦੀ ਨੇ ਸੰਬੋਧਨ ਕੀਤਾ।ਤੇ ਵਿਚਾਰ-ਵਟਾਂਦਰਾ ਕਰਕੇ ਜਥੇਬੰਦੀ ਦੇ ਆਗੂਆਂ ਖਿਲਾਫ਼ ਦਰਜ ਇਸ ਮੌਕੇ ਸਤਨਾਮ ਸਿੰਘ ਮਾਨੋਚਾਹਲ, ਫਤਹਿ ਸਿੰਘ ਪਿੱਦੀ, ਧੰਨਾ ਸਿੰਘ ਲਾਲੂ ਘੁਮੰਨ, ਗੁਰਸਾਹਿਬ ਸਿੰਘ, ਰਣਜੀਤ ਕੌਰ ਅਤੇ ਗੁਰਮੀਤ ਕੌਰ ਨੇ ਸੰਬੋਧਨ ਕੀਤਾ| ਕਿਸਾਨ ਜਥੇਬੰਦੀਆਂ ਦਾ ਰੁਖ ਸਖਤ ਨਜ਼ਰ ਆ ਰਿਹਾ ਸੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All