ਕਿਸਾਨਾਂ ਵੱਲੋਂ ਥਾਣਾ ਵੈਰੋਵਾਲ ਅੱਗੇ ਧਰਨਾ

ਕਿਸਾਨਾਂ ਵੱਲੋਂ ਥਾਣਾ ਵੈਰੋਵਾਲ ਅੱਗੇ ਧਰਨਾ

ਥਾਣਾ ਵੈਰੋਵਾਲ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 14 ਅਪਰੈਲ

ਥਾਣਾ ਵੈਰੋਵਾਲ ਦੇ ਅਧੀਨ ਆਉਂਦੇ ਪਿੰਡ ਗਗੜੇਵਾਲ ਦੇ ਵਸਨੀਕ ਕਿਸਾਨ ਭਰਵਾਂ ਦੀ ਚਾਰ ਏਕੜ ਕਣਕ ਜਬਰੀ ਵੱਡ ਲੈਣ ਦੇ ਮਾਮਲੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਵੱਲੋ ਥਾਣਾ ਵੈਰੋਵਾਲ ਦੇ ਬਹਾਰ ਬੀਤੀ ਰਾਤ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਭਰਵਾਂ ਵੱਲੋਂ ਇਸ ਮਾਮਲੇ ਵਿੱਚ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਈਪੁਰ ਦੇ ਪੀਏ ਅਤੇ ਉਸਦੇ ਭਰਾ ਉਪਰ ਕਥਿਤ ਤੌਰ ’ਤੇ ਚਾਰ ਏਕੜ ਕਣਕ ਵੱਡਣ ਦੇ ਦੋਸ਼ ਲਾਏ ਹਨ। ਇਸ ਸਬੰਧੀ ਕਿਸਾਨ ਬਲਰਾਜ ਸਿੰਘ, ਜੇਠਾ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗਗੜੇਵਾਲ ਨੇ ਕਿਹਾ ਕਿ ਵਿਧਾਇਕ ਦੇ ਪੀਏ ਪਵਿੱਤਰਪਾਲ ਸਿੰਘ ਅਤੇ ਉਸਦੇ ਭਰਾ ਗੁਰਕੀਰਤ ਸਿੰਘ ਵਾਸੀ ਰਾਮਪੁਰ ਵੱਲੋਂ ਕਥਿਤ ਤੌਰ ’ਤੇ ਉਨ੍ਹਾਂ ਦੀ ਚਾਰ ਏਕੜ ਕਣਕ ਜਬਰੀ ਵੱਢ ਲਈ ਗਈ ਹੈ। ਜਿਸ ਸਬੰਧੀ ਸ਼ਿਕਾਇਤ ਦੇਣ ਦੇ ਬਾਵਜੂਦ ਥਾਣਾ ਵੈਰੋਵਾਲ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਸਿਆਸੀ ਸ਼ਹਿ ਦੇ ਚਲਦੇ ਕਿਸਾਨ ਭਰਾਵਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਦਿਆਲ ਸਿੰਘ ਨੇ ਕਿਹਾ ਜਿੰਨਾ ਚਿਰ ਪੁਲੀਸ ਵੱਲੋਂ ਸਬੰਧਤ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਨਾ ਚਿਰ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਧਰਨੇ ਸੰਬਧੀ ਮੌਕੇ ’ਤੇ ਪੁੱਜੇ ਡੀਐੱਸਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮਾਮਲੇ ਨੂੰ ਸੁਲਝਾਅ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All