ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਦਾ ਨਗਰ ਸੁਧਾਰ ਟਰੱਸਟ ਬਾਹਰ ਧਰਨਾ

ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਦਾ ਨਗਰ ਸੁਧਾਰ ਟਰੱਸਟ ਬਾਹਰ ਧਰਨਾ

ਟਰੱਸਟ ਦਫ਼ਤਰ ਬਾਹਰ ਧਰਨਾ ਦਿੰਦੇ ਹੋਏ ਕਿਸਾਨ।

ਜਤਿੰਦਰ ਬੈਂਸ

ਗੁਰਦਾਸਪੁਰ, 24 ਜਨਵਰੀ

ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੀੜਤ ਕਿਸਾਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਦਫਤਰ ਬਾਹਰ ਲਾਇਆ ਮੋਰਚਾ ਅੱਜ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਟਰੱਸਟ ਵੱਲੋਂ ਮੁਆਵਜ਼ਾ ਦੇਣ ਦੀ ਹਾਮੀ ਭਰੀ ਗਈ ਹੈ ਪਰ ਕਿਸਾਨ ਮੁਕੰਮਲ ਮੁਆਵਜ਼ਾ ਮਿਲਣ ਤੱਕ ਮੋਰਚਾ ਜਾਰੀ ਰੱਖਣ ’ਤੇ ਅੜ ਗਏ ਹਨ।

ਅੱਜ ਦੇ ਧਰਨੇ ਦੀ ਅਗਵਾਈ ਅਵਿਨਾਸ਼ ਸਿੰਘ, ਬਲਬੀਰ ਸਿੰਘ ਰੰਧਾਵਾ, ਮਲਕੀਤ ਸਿੰਘ ਬੁੱਢਾ ਕੋਟ, ਪਲਵਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ, ਬਲਬੀਰ ਸਿੰਘ ਉੱਚਾ ਧਕਾਲਾ ਅਤੇ ਬੀਬੀ ਸੁਖਵਿੰਦਰ ਕੌਰ ਆਦਿ ਨੇ ਸਾਂਝੇ ਤੌਰ ’ਤੇ ਕੀਤੀ । ਬੁਲਾਰਿਆਂ ਨੇ ਆਖਿਆ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੇ ਪੀੜਤ ਕਿਸਾਨਾਂ ਨੂੰ ਸਾਰੇ ਦਾ ਸਾਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ, ਬਲਕਾਰ ਸਿੰਘ, ਸੰਦੀਪ ਸਿੰਘ, ਬਲਬੀਰ ਸਿੰਘ, ਬਲਵੰਤ ਸਿੰਘ, ਸੁਖਵੰਤ ਸਿੰਘ, ਸੁਖਵੀਰ ਸਿੰਘ, ਬਲਵਿੰਦਰ ਕੌਰ, ਅਮਰਜੀਤ ਕੌਰ, ਹਰਭਜਨ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All