DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਗ ਪੱਤਰ ਲੈਣ ਤੋਂ ਟਾਲਾ ਵੱਟਣ ’ਤੇ ਕਿਸਾਨਾਂ ’ਚ ਰੋਸ

ਵਿਧਾਇਕ ਦਾ ਪੁਤਲਾ ਫੁੂਕਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ 49ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਜਥੇਬੰਦੀਆਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਪੀ ਏ ਰਾਹੀਂ ਆਪਣਾ ਮੰਗ ਪੱਤਰ ਦੇਣ ਦੀ ਗੱਲ ਵਿਚਾਰੀ ਤਾਂ ਪੀ ਏ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਆ ਕੇ ਮੰਗ ਪੱਤਰ ਦੇਣ ਦਾ ਸੱਦਾ ਦਿੱਤਾ ਪਰ ਬਾਅਦ ਵਿੱਚ ਖ਼ੁਦ ਹੀ ਇਨਕਾਰ ਕਰ ਦਿੱਤਾ ਕਿ ਵਿਧਾਇਕ ਖਾਸ ਰੁਝੇਵਿਆਂ ਕਰ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਨਹੀਂ ਆ ਰਹੇ।

ਜਥੇਬੰਦੀਆਂ ਦੇ ਆਗੂਆਂ ਨੇ ਵਿਧਾਇਕ ਦੀ ਇਸ ਹਰਕਤ ਦਾ ਬੁਰਾ ਮਨਾਉਂਦਿਆਂ ਐਲਾਨ ਕੀਤਾ ਹੈ ਕਿ 10 ਜੁਲਾਈ ਨੂੰ ਲਾਲਪੁਰਾ ਪਿੰਡ ਵਿੱਚ ਜਾ ਕੇ ਵਿਧਾਇਕ ਦਾ ਪੁਤਲਾ ਫੂਕਿਆ ਜਾਵੇਗਾ। ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਹੋਰ ਵਿਭਾਗਾਂ ਨੂੰ ਨਾ ਅਲਾਟ ਕਰਨ ਲਈ ਜ਼ੋਰ ਦਿੱਤਾ ਅਤੇ ਇਸ ਮਿੱਲ ਨੂੰ ਮੁੜ ਚਾਲੂ ਕਰਨ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਅੱਜ ਪੱਕਾ ਮੋਰਚਾ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬੱਗੂ, ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂ, ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੱਡੀਵਿੰਡ ਨੇ ਸੰਬੋਧਨ ਕੀਤਾ। ਉਨ੍ਹਾਂ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਅੱਜ ਤੱਕ ਵੀ ਜਥੇਬੰਦੀਆਂ ਨਾਲ ਮਾਮਲੇ ਦਾ ਨਿਬੇੜਾ ਕਰਨ ਲਈ ਰਾਬਤਾ ਨਾ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਧਾਇਕਾਂ ਨੂੰ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣੀ ਚਾਹੀਦੀ ਹੈ। ਆਗੂਆਂ ਨੇ ਵਿਧਾਇਕ ਵੱਲੋਂ ਮੰਗ ਪੱਤਰ ਲੈਣ ਤੋਂ ਟਾਲ-ਮਟੋਲ ਕਰਨ ਦੀ ਨਿਖੇਧੀ ਕੀਤੀ।

Advertisement

Advertisement
Advertisement
×