ਟੌਲ ਪਲਾਜ਼ਿਆਂ ’ਤੇ ਡਟੇ ਕਿਸਾਨ

ਟੌਲ ਪਲਾਜ਼ਿਆਂ ’ਤੇ ਡਟੇ ਕਿਸਾਨ

ਕੱਥੂਨੰਗਲ ਟੌਲ ਪਲਾਜ਼ਾ ’ਤੇ ਵੀਰਵਾਰ ਨੂੰ ਦਿੱਤੇ ਜਾ ਰਹੇ ਧਰਨੇ ਦਾ ਦਿ੍ਸ਼।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 22 ਅਕਤੂਬਰ

ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਅੱਜ ਗੁਰਦੀਪ ਸਿੰਘ ਖੁਣਖੁਣ, ਸਵਰਨ ਸਿੰਘ ਧੁੱਗਾ, ਓਮ ਸਿੰਘ ਸਟਿਆਣਾ, ਦਵਿੰਦਰ ਸਿੰਘ ਕੱਕੋਂ, ਹਰਪ੍ਰੀਤ ਸਿੰਘ ਲਾਲੀ, ਰਣਵੀਰ ਸਿੰਘ ਅਸਲਪੁਰ, ਅਕਬਰ ਸਿੰਘ ਬੂਰੇ ਜੱਟਾਂ, ਉਂਕਾਰ ਸਿੰਘ ਧਾਮੀ, ਪਰਮਿੰਦਰ ਸਿੰਘ ਲਾਚੋਵਾਲ ਅਤੇ ਪਰਮਿੰਦਰ ਸਿੰਘ ਸੱਜਣਾਂ ਨੇ ਧਰਨੇ ਦੀ ਅਗਵਾਈ ਕੀਤੀ। ਧਰਨੇ ਵਿਚ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ  ਕਿਸਾਨਾਂ ਨੇ ਭਾਗ ਲਿਆ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਧਰਨੇ ਵਿਚ ਗੁਰਨਾਮ ਸਿੰਘ ਸਿੰਗੜੀਵਾਲਾ, ਕੁਲਜੀਤ ਸਿੰਘ ਧਾਮੀ, ਸਤਪਾਲ ਡਡਿਆਣਾ, ਹਰਜੀਤ ਸਿੰਘ ਨੰਗਲ, ਸੰਤੋਸ਼ ਸਿੰਘ ਬੈਂਸ, ਜਸਵੀਰ ਸਿੰਘ ਚੱਕੋਵਾਲ, ਗੁਰਦਿਆਲ ਸਿੰਘ ਖੁਣ-ਖੁਣ, ਗੁਰਬਚਨ ਸਿੰਘ ਸੈਣੀ, ਪਰਮਿੰਦਰ ਸਿੰਘ ਪੰਨੂੰ, ਪਿਆਰਾ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ।

ਜੈਂਤੀਪੁਰ (ਪੱਤਰ ਪੇ੍ਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਘੰਰਸ਼ਸੀਲ ਜੰਥੇਬੰਦੀਆਂ ਦੇ ਸੱਦੇ ’ਤੇ ਕੱਥੂਨੰਗਲ ਟੋਲ ਪਲਾਜ਼ਾ ’ਤੇ ਧਰਨਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਦਲਜੀਤ ਸਿੰਘ, ਅਜੀਤ ਸਿੰਘ ਖੋਖਰ, ਸਾਹਿਬ ਸਿੰਘ ਖੋਖਰ, ਸਕੱਤਰ ਸਿੰਘ ਭੇਟ ਪੱਤਣ ਰਛਪਾਲ ਸਿੰਘ ਟਰਪਈ ਗੁਰਬਚਨ ਸਿੰਘ , ਸਤਨਾਮ ਸਿੰਘ ਕੋਟ ਟੋਡਰ ਮੱਲ ਨੇ ਅੱਜ ਇਥੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਬਾਰੇ ਕੁਝ ਵੀ ਰਾਇ ਬਣ ਜਾਵੇ, ਕੇਂਦਰ ਸਰਕਾਰ ਖਿਲਾਫ ਘੋਲ ਜਾਰੀ ਰਹੇਗਾ।  

ਭਾਜਪਾ ਪ੍ਰਧਾਨ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਮਾਨਸਰ (ਪੱਤਰ ਪੇ੍ਰਕ): ਅੱਜ ਟੌਲ ਪਲਾਜ਼ਾ ਮਾਨਸਰ ’ਤੇ ਬਾਅਦ ਦੁਪਹਿਰ ਕਰੀਬ ਪੰਜ ਵਜੇ ਜਲੰਧਰ ਤੋਂ ਪਠਾਨਕੋਟ ਜਾ ਰਹੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸਰਮਾ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

ਕਿਸਾਨਾਂ ਨੇ ਰੇਲ ਪਟੜੀ ਦੀ ਬਜਾਏ ਪਲੇਟਫਾਰਮ ’ਤੇ ਲਾਇਆ ਧਰਨਾ

ਕਿਸਾਨ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ’ਤੇ ਧਰਨਾ ਦਿੰਦੇ ਹੋਏ।


ਗੁਰਦਾਸਪੁਰ (ਜਤਿੰਦਰ ਬੈਂਸ): ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਪਿਛਲੇ 22 ਦਿਨਾਂ ਤੋਂ ਨਿਰੰਤਰ ਰੇਲ ਰੋਕੋ ਅੰਦੋਲਨ ਉੱਤੇ ਚੱਲ ਰਹੇ ਕਿਸਾਨਾਂ ਨੇ ਅੱਜ ਰੇਲਵੇ ਪਟੜੀ ਦੀ ਬਜਾਏ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਉੱਤੇ ਮੋਦੀ ਸਰਕਾਰ ਦੇ ਖਿਲਾਫ਼ ਰੋਸ ਧਰਨਾ ਲਾਇਆ। ਕਿਸਾਨਾਂ ਨੇ ਸਰਕਾਰ ਨੂੰ ਰਾਹਤ ਦਿੰਦਿਆਂ ਰੇਲਵੇ ਪਟੜੀਆਂ ਨੂੰ ਮਾਲ ਗੱਡੀਆਂ ਦੇ ਲਾਂਘੇ ਲਈ ਖਾਲੀ ਕਰ ਦਿੱਤਾ ਹੈ, ਪਰ ਕਾਲੇ ਕਾਨੂੰਨ ਵਾਪਸ ਲੈ ਕੇ ਐੱਮਐੱਸਪੀ ਕਾਇਮ ਰੱਖਣ ਅਤੇ ਸਰਕਾਰੀ ਵੱਲੋਂ ਜਿਣਸਾਂ ਦੀ ਗਾਰੰਟੀ ਨਾ ਦੇਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਧਰਨੇ ਨੂੰ ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ, ਚੰਨਣ ਸਿੰਘ ਦੋਰਾਂਗਲਾ, ਗੁਰਨਾਮ ਸਿੰਘ, ਮੱਖਣ ਸਿੰਘ ਕੁਹਾੜ, ਬਲਬੀਰ ਸਿੰਘ ਰੰਧਾਵਾ ਆਦਿ ਨੇ ਸੰਬੋਧਨ ਕੀਤਾ।
ਰਿਲਾਇੰਸ ਪੰਪਾਂ ’ਤੇ ਧਰਨੇ ਜਾਰੀ
ਗੜ੍ਹਸ਼ੰਕਰ (ਜੇਬੀ ਸੇਖੋਂ):  ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਕੁੱਲ ਹਿੰਦ  ਕਿਸਾਨ ਸਭਾ ਵੱਲੋਂ ਕਾਮਰੇਡ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ ਦੀ ਅਗਵਾਈ ਹੇਠ ਗੜ੍ਹਸ਼ੰਕਰ ਅਤੇ ਮਾਹਿਲਪੁਰ ਨੇੜੇ ਸਥਿਤ ਰਿਲਾਇੰਸ ਪੈਟਰੋਲ ਪੰਪਾਂ ’ਤੇ ਕਿਸਾਨਾਂ ਵੱਲੋਂ ਰੋਸ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਮੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨ ਬਿੱਲ ਵਾਪਸ ਲੈਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫਾਂਸ਼ੀਵਾਦੀ ਵਿਚਾਰਧਾਰਾ ’ਤੇ ਕੰਮ ਕਰ ਰਹੀ ਹੈ ਜਿਸ ਤਹਿਤ ਅਜਿਹੇ ਕਾਨੂੰਨ ਪਾਸ ਕਰਕੇ ਮਿਹਨਤਕਸ਼ ਲੋਕਾਂ ਦਾ ਦਮਨ ਕਰ ਰਹੀ ਹੈ। ਕਾਮਰੇਡ ਗੁਰਨੇਕ ਭੱਜਲ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਪੂਰੇ ਭਾਰਤ ਨੂੰ ਇਕ ਨਵੀਂਂ ਦਿਸ਼ਾ ਦੇ ਰਿਹਾ ਹੈ ਅਤੇ ਇਸ ਅੰਦੋਲਨ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਕਾਮਰੇਡ ਅੱਛਰ ਬਿੱਲੜੋਂ,ਮਾਸਟਰ ਚਰਨ ਦਾਸ, ਜਸਵਿੰਦਰ ਧਮਾਈ, ਜਸਵੀਰ ਸਿੰਘ, ਬੀਬੀ ਸੁਭਾਸ਼ ਮੱਟੂ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All