ਕਿਸਾਨਾਂ ਵੱਲੋਂ ਡੀਐੱਸਪੀ ਮਜੀਠਾ ਦੇ ਦਫਤਰ ਬਾਹਰ ਪੱਕਾ ਮੋਰਚਾ ਅੱਜ ਤੋਂ

ਕਿਸਾਨਾਂ ਵੱਲੋਂ ਡੀਐੱਸਪੀ ਮਜੀਠਾ ਦੇ ਦਫਤਰ ਬਾਹਰ ਪੱਕਾ ਮੋਰਚਾ ਅੱਜ ਤੋਂ

ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ।

ਰਾਜਨ ਮਾਨ

ਮਜੀਠਾ, 24 ਮਈ

ਕਿਸਾਨਾਂ ਤੇ ਗੁੱਜਰਾਂ ਦਰਮਿਆਨ ਹੋਏ ਝਗੜੇ ਨੂੰ ਲੈ ਕੇ ਬੇਕਸੂਰ ਕਿਸਾਨਾਂ ਨੂੰ ਪਰਚੇ ਚੋਂ ਬਾਹਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਮਜੀਠਾ ਬਾਹਰ ਧਰਨੇ ਉੱਤੇ ਬੈਠੇ ਕਿਸਾਨਾਂ ਨੇ ਕੋਈ ਸੁਣਵਾਈ ਨਾ ਹੁੰਦਿਆਂ ਵੇਖ ਹੁਣ ਡੀਐੱਸਪੀ ਮਜੀਠਾ ਦੇ ਦਫਤਰ ਦੇ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਬਿਜਲੀ ਦੀਆਂ ਮੰਗਾਂ ਨੂੰ ਲੈ ਕੇ ਬਿਜਲੀ ਘਰ ਵਿੱਚ ਵੀ 30 ਮਈ ਤੋਂ ਧਰਨੇ ਲਾਉਣ ਦਾ ਫੈਸਲਾ ਲਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸੱਤ ਦਿਨਾਂ ਤੋਂ ਕਹਿਰ ਦੀ ਗਰਮੀ ਵਿੱਚ ਥਾਣੇ ਵਿੱਚ ਇਨਸਾਫ਼ ਲਈ ਬੈਠੇ ਕਿਸਾਨਾਂ ਦੇ ਸਬਰ ਦਾ ਪਿਆਲਾ ਭਰਦਾ ਜਾ ਰਿਹਾ ਹੈ ਅਤੇ ਹੁਣ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਮੁਰਦਾਬਾਦ ਦੇ ਨਾਅਰੇ ਲਾਏ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਪਿਛਲੇ ਸੱਤ ਦਿਨ ਤੋਂ ਥਾਣੇ ਵਿੱਚ ਧਰਨਾ ਦੇ ਰਹੇ ਹਨ ਪਰ ਪੁਲੀਸ ਕੋਈ ਸੁਣਵਾਈ ਨਹੀਂ ਕਰ ਰਹੀ ਅਤੇ ਹੁਣ ਜਥੇਬੰਦੀ ਨੇ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡੀਐੱਸਪੀ ਮਜੀਠਾ ਦੇ ਦਫਤਰ ਸਾਹਮਣੇ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ 30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਬਿਜਲੀ ਘਰ ਮਜੀਠਾ ਵਿਚ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਇਹਨਾਂ ਦੋਵਾਂ ਘੋਲਾਂ ਨੂੰ ਨਿਰੰਤਰ ਚਲਾਉਣ ਲਈ ਅੱਜ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਾਰੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਸਕੱਤਰ ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾਂ, ਸੁਖਦੇਵ ਸਿੰਘ ਚਾਟੀਵਿੰਡ, ਕੰਵਲਦੀਪ ਸਿੰਘ ਸੈਦੋਲੇਹਲ, ਅਮਰਦੀਪ ਸਿੰਘ ਬਾਗ਼ੀ ਹਾਜ਼ਰ ਸਨ।

ਕਿਸਾਨ ਮਜ਼ਦੂਰ-ਸੰਘਰਸ਼ ਕਮੇਟੀ ਦੀਆਂ ਇਕਾਈਆਂ ਕਾਇਮ

ਸ਼ਾਹਕੋਟ(ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਥੇਬੰਦੀ ਨੂੰ ਮਜਬੂਤ ਕਰਨ ਲਈ ਨਵੀਂ ਮੈਂਬਰਸਿੱਪ ਕਰਨ ਅਤੇ ਨਵੀਆਂ ਇਕਾਈਆਂ ਉਸਾਰਨ ਲਈ ਚਲਾਈ ਮੁਹਿੰਮ ਤਹਿਤ ਇਸ ਤਹਿਸੀਲ ਦੇ ਅੱਧੀ ਦਰਜ਼ਨ ਪਿੰਡਾਂ ਵਿਚ ਇਕਾਈਆਂ ਉਸਾਰੀਆਂ ਗਈਆਂ। ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਦੀ ਨਿਗਰਾਨੀ ਹੇਠ ਨਵੀਆਂ ਇਕਾਈਆਂ ਉਸਾਰਨ ਲਈ ਚਲਾਈ ਮੁਹਿੰਮ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਕਿਲੀ ਵਿਚ ਉਸਾਰੀ ਇਕਾਈ ਵਿਚ ਸਵਰਨ ਸਿੰਘ ਨੂੰ ਪ੍ਰਧਾਨ ਤੇ ਸੁਖਵਿੰਦਰ ਸਿੰਘ ਨੂੰ ਵਿੱਤ ਸਕੱਤਰ, ਜਾਫਰਵਾਲ ਵਿਚ ਮੇਜਰ ਸਿੰਘ ਨੂੰ ਪ੍ਰਧਾਨ ਤੇ ਰੇਸਮ ਸਿੰਘ ਨੂੰ ਵਿੱਤ ਸਕੱਤਰ, ਕੋਹਾੜ ਖੁਰਦ ਵਿਚ ਕੁਲਵੰਤ ਸਿੰਘ ਨੂੰ ਪ੍ਰਧਾਨ ਤੇ ਗੁਰਭੇਜ ਸਿੰਘ ਨੂੰ ਵਿੱਤ ਸਕੱਤਰ, ਨਵਾਂ ਪਿੰਡ ਅਕਾਲੀਆਂ ਵਿਚ ਸੁਖਜਿੰਦਰ ਸਿੰਘ ਨੂੰ ਪ੍ਰਧਾਨ ਤੇ ਗੁਰਦੇਵ ਸਿੰਘ ਨੂੰ ਵਿੱਤ ਸਕੱਤਰ, ਕਿਲੀ ਵਾੜਾ ਵਿਚ ਗੁਰਸ਼ਰਨ ਸਿੰਘ ਖਾਲਸਾ ਨੂੰ ਪ੍ਰਧਾਨ ਤੇ ਗੁਰਪਾਲ ਸਿੰਘ ਪੱਡਾ ਨੂੰ ਵਿੱਤ ਸਕੱਤਰ ਅਤੇ ਨਵਾਂ ਪਿੰਡ ਖਾਲੇਵਾਲ ਵਿਚ ਮੁਖਤਿਆਰ ਸਿੰਘ ਨੂੰ ਪ੍ਰਧਾਨ ਤੇ ਬਲਦੇਵ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ੳਕਤ ਇਕਾਈਆਂ ਨੇ ਹਰੇਕ ਮੈਂਬਰ ਦੇ ਪਰਿਵਾਰ ਨੂੰ 5-5 ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣ ਪੋਸਣ ਕਰਨ ਅਤੇ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨ ਲਗਾਉਣ ਦਾ ਅਹਿਦ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All