ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 2 ਨਵੰਬਰ
ਪਿੰਡ ਬਾਗੜੀਆਂ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਸੋਹਣ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਉਹ 5 ਨਵੰਬਰ ਨੂੰ ਭਾਰਤ ਬੰਦ ਦਾ ਹਲਕੇ ਅੰਦਰ ਡਟ ਕੇ ਸਮਰਥਨ ਕਰਨਗੇ। ਇਸ ਤੋਂ ਇਲਾਵਾ ਗੰਨੇ ਦੀਆਂ ਅਦਾਇਗੀਆਂ ਖੰਡ ਮਿੱਲ ਕੀੜੀ ਅਫਗਾਨਾਂ ਵੱਲੋਂ ਨਾ ਦਿੱਤੇ ਜਾਣ ਖ਼ਿਲਾਫ਼ ਵੀ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਖੰਡ ਮਿੱਲ ਵੱਲੋਂ ਅਜੇ ਵੀ ਕਿਸਾਨਾਂ ਦੀਆਂ ਅਦਾਇਗੀਆਂ ਨਾ ਪਾਈਆਂ ਗਈਆਂ ਤਾਂ 13 ਨਵੰਬਰ ਤੋਂ ਖੰਡ ਮਿੱਲ ਦੇ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਗੰਨੇ ਦੀ ਕੀਮਤ ਹਰਿਆਣਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਕੀਮਤ ਅਨੁਸਾਰ ਦਿੱਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਕਿਸਾਨ ਆਗੂ ਸੁਲੱਖਣ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ, ਅਵਾਣ, ਪਲਵਿੰਦਰ ਸਿੰਘ, ਜੈਪਾਲ ਸਿੰਘ ਸੈਣੀ, ਅੰਮ੍ਰਿਤਪਾਲ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।