ਬਟਾਲਾ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਅਧਿਕਾਰੀਆਂ ਵੱਲੋਂ ਪ੍ਰਬੰਧ ਪੂਰੇ ਹੋਣ ਦੇ ਦਾਅਵੇ; ਸ਼ੈੱਲਰਾਂ ਦੀ ਅਲਾਟਮੈਂਟ ਨਾ ਹੋਣ ਤੇ ਨਮੀ ਜ਼ਿਆਦ ਹੋਣ ਕਾਰਨ ਨਹੀਂ ਹੋਈ ਖ਼ਰੀਦ

ਬਟਾਲਾ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਬਟਾਲਾ ਦੀ ਦਾਣਾ ਮੰਡੀ ਵਿੱਚ ਲੱਗੇ ਝੋਨੇ ਦੇ ਢੇਰ।

ਹਰਜੀਤ ਸਿੰਘ ਪਰਮਾਰ
ਬਟਾਲਾ, 28 ਸਤੰਬਰ

ਸਰਕਾਰ ਵੱਲੋਂ 27 ਸਤੰਬਰ ਤੋਂ ਮੰਡੀਆਂ ਵਿੱਚ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਹੁਕਮ ਤੋਂ ਬਾਅਦ ਅੱਜ ਦੂਜੇ ਦਿਨ ਵੀ ਝੋਨੇ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਨਿੱਜੀ ਖ਼ਰੀਦਦਾਰਾਂ ਵੱਲੋਂ ਹੀ ਝੋਨੇ ਦੀ ਖ਼ਰੀਦ ਕੀਤੀ ਗਈ ਪਰ ਮੰਡੀ ਵਿੱਚ ਖ਼ਰੀਦ ਨੂੰ ਲੈ ਕੇ ਪ੍ਰਬੰਧ ਅਜੇ ਵੀ ਅਧੂਰੇ ਹਨ ਜਦੋਂਕਿ ਕਿ ਮੰਡੀ ਅਧਿਕਾਰੀ ਪ੍ਰਬੰਧ ਪੂਰੇ ਕਰਨ ਦਾ ਦਾਅਵਾ ਕਰ ਰਹੇ ਹਨ।

ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ’ਚ ਏ-ਗ੍ਰੇਡ ਝੋਨਾ ਵੀ ਤੇਜ਼ੀ ਨਾਲ ਆਉਣਾ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਹੁਕਮਾਂ ਦੇ ਬਾਵਜੂਦ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਏ-ਗ੍ਰੇਡ ਝੋਨੇ ਦੀ ਖ਼ਰੀਦ ਦੀ ਬੋਲੀ ਨਹੀਂ ਕੀਤੀ ਗਈ। ਇਸ ਕਾਰਨ ਝੋਨਾ ਲੈ ਕੇ ਆਏ ਕਿਸਾਨ ਪ੍ਰੇਸ਼ਾਨ ਦਿਖਾਈ ਦਿੱਤੇ। ਬਟਾਲਾ ਮੰਡੀ ’ਚ ਏ-ਗ੍ਰੇਡ ਝੋਨੇ ਤੋਂ ਇਲਾਵਾ ਬਾਸਮਤੀ 1509, ਦੇਵਗੋੜਾ ਅਤੇ ਮੋਟੇ ਝੋਨੇ ਦੀ ਆਮਦ ਵੀ ਹੋ ਰਹੀ ਹੈ। ਨਿੱਜੀ ਖ਼ਰੀਦਦਾਰਾਂ ਵੱਲੋਂ 1509 ਅਤੇ ਹੋਰ ਫ਼ਸਲਾਂ ਦੀ ਖ਼ਰੀਦ ਤਾਂ ਕਰ ਲਈ ਗਈ ਪਰ ਏ-ਗ੍ਰੇਡ ਝੋਨਾ ਲੈ ਕੇ ਆਏ ਕਿਸਾਨ ਨਿਰਾਸ਼ਾ ਦੇ ਆਲਮ ’ਚ ਰਹੇ।

ਮੰਡੀ ਬੋਰਡ ਦੇ ਅਧਿਕਾਰੀਆਂ ਅਨੁਸਾਰ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਲਈ ਪ੍ਰਬੰਧ ਤਾਂ ਕਰ ਲਏ ਹਨ ਪਰ ਸ਼ੈੱਲਰਾਂ ਦੀ ਐਲਾਟਮੈਂਟ ਨਾ ਹੋਣ ਕਰ ਕੇ ਅੱਜ ਏ-ਗ੍ਰੇਡ ਝੋਨੇ ਦੀ ਖ਼ਰੀਦ ਨਹੀਂ ਕੀਤੀ ਗਈ। ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ ਸਿੰਘ ਦਾ ਕਹਿਣਾ ਹੈ ਸਰਕਾਰ ਦੇ ਹੁਕਮਾਂ ਅਨੁਸਾਰ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ’ਚ ਆ ਰਹੀ ਝੋਨੇ ਦੀ ਫ਼ਸਲ ’ਚ ਨਮੀ ਦੀ ਮਾਤਰਾ ਜ਼ਿਆਦਾ ਹੈ ਜਿਸ ਕਾਰਨ ਅਜੇ ਸਰਕਾਰੀ ਖ਼ਰੀਦ ਨਹੀਂ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਵਢਾਉਣ ਤੇ ਫਿਰ ਮੰਡੀ ’ਚ ਲਿਆਉਣ।

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਨੂੰ ਸ਼ੈੱਲਰਾਂ ਦੀ ਅਲਾਟਮੈਂਟ ਨਾ ਹੋਣ ਕਾਰਨ ਅਤੇ ਫ਼ਸਲ ’ਚ ਨਮੀਂ ਦੀ ਮਾਤਰਾ ਸਰਕਾਰੀ ਮਾਪਦੰਡਾ ਨਾਲੋਂ ਜ਼ਿਆਦਾ ਹੋਣ ਕਾਰਨ ਅੱਜ ਸਰਕਾਰੀ ਖ਼ਰੀਦ ਨਹੀਂ ਹੋਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...