ਕਿਸਾਨਾਂ ਦੇ ਜਥੇ ਦਿੱਲੀ ਰਵਾਨਾ

ਕਿਸਾਨਾਂ ਦੇ ਜਥੇ ਦਿੱਲੀ ਰਵਾਨਾ

ਦਿੱਲੀ ਜਾਣ ਲਈ ਕੀਤੀ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 2 ਦਸੰਬਰ

ਬੱਛੂਆਂ ਟੌਲ ਪਲਾਜ਼ੇ ਤੋਂ ਕਿਸਾਨਾਂ ਦਾ 55ਵਾਂ ਜਥਾ ਕਾਮਰੇਡ ਦਿਲਬਾਗ ਸਿੰਘ ਅਤੇ ਬਲਵੀਰ ਸਿੰਘ ਦੀ ਅਗਵਾਈ ਵਿੱਚ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਾਮਰੇਡ ਕਰਨ ਸਿੰਘ ਰਾਣਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਨੇ ਕਿਹਾ ਕਿ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣਾ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫਪਸੰਦ ਲੋਕਾਂ ਦੀ ਇਤਿਹਾਸਕ ਜਿੱਤ ਹੈ । ਉਨ੍ਹਾਂ ਅੱਗੇ ਕਿਹਾ ਕਿ ਸੰਪੂਰਨ ਜਿੱਤ ਦੀ ਪ੍ਰਾਪਤੀ ਲਈ ਮੋਰਚਿਆਂ ਨੂੰ ਮਜ਼ਬੂਤ ਰੱਖਣਾ ਅਤਿ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦੀ ਸੰਪੂਰਨ ਕਰਜ਼-ਮੁਆਫੀ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਆਰੰਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਛੂਆਂ ਟੌਲ ਪਲਾਜ਼ੇ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ 414ਵੇਂ ਦਿਨ ਵਿਚ ਸਫਲਤਾ ਪੂਰਵਕ ਦਾਖਲ ਹੋ ਗਿਆ ਹੈ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਖੇਤੀ ਕਾਨੂੰਨਾਂ ਤੋਂ ਇਲਾਵਾ ਕਿਸਾਨਾਂ ਦੀਆਂ ਬਾਕੀ ਮੰਗਾਂ ਪ੍ਰਤੀ ਮੋਦੀ ਸਰਕਾਰ ਦੇ ਸੰਜੀਦਾ ਨਾ ਹੋਣ ਕਾਰਨ ਕਿਸਾਨਾਂ ਦੇ ਧਰਨੇ ਜਾਰੀ ਹਨ। ਸਥਾਨਕ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਅੰਦੋਲਨ ਦੀਆਂ ਹੋਰਨਾਂ ਮੰਗਾਂ ਨੂੰ ਜਲਦੀ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਵਿਚ ਗੁਰਮੇਸ਼ ਸਿੰਘ, ਮਾਸਟਰ ਦਵਿੰਦਰ ਸਿੰਘ ਕੱਕੋਂ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਨਾਮ ਸਿੰਘ ਸਿੰਗੜੀਵਾਲਾ, ਰਾਮ ਲਾਲ ਢੋਲਣਵਾਲ ਸ਼ਾਮਲ ਸਨ।

ਕਿਸਾਨਾਂ ਵੱਲੋਂ ਪੰਜ ਨੂੰ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਨੇ ਦੱਸਿਆ ਕਿ ਫ਼ਸਲਾਂ ਦੀ ਸਰਕਾਰੀ ਖਰੀਦ ਲਈ ਐੱਮਐੱਸਪੀ ਦਾ ਕਾਨੂੰਨ ਬਣਾਉਣ, ਕਿਸਾਨਾਂ ਉੱਤੇ ਦਰਜ ਕੇਸ ਵਾਪਸ ਲੈਣ ਤੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਆਦਿ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 5 ਦਸੰਬਰ ਨੂੰ ਬਿਆਸ ਪੁਲ ਤੋਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਨੌਜਵਾਨਾਂ, ਬੀਬੀਆਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਮੋਰਚੇ ਲਈ ਟਰੈਕਟਰ ਟਰਾਲੀਆਂ ਉੱਤੇ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ ਨੇ ਕਿਹਾ ਕਿ ਜ਼ਿਲ੍ਹਾ ਆਗੂਆਂ ਵੱਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਵੱਡੀ ਲਾਮਬੰਦੀ ਕੀਤੀ ਗਈ ਹੈ। ਹਰ ਪਿੰਡ ਵਿੱਚ ਟਰੈਕਟਰ ਟਰਾਲੀਆਂ ਤਿਆਰ ਹੋ ਚੁੱਕੀਆਂ ਹਨ ਅਤੇ ਕਿਸਾਨ ਆਪਣੇ ਨਾਲ ਆਪਣਾ ਲੋੜੀਂਦਾ ਸਮਾਨ ਲੈ ਕੇ ਦਿੱਲੀ ਮੋਰਚੇ ਨੂੰ ਰਵਾਨਾ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All