ਜੈਂਤੀਪੁਰ: ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਸਪੋਰਟਸ ਕਲੱਬ ਦੇ ਖਿਡਾਰੀ ਫਤਹਿ ਸਿੰਘ ਨੇ 74 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅੰਡਰ-14 ਸਾਲ ਵਰਗ ਵੇਟ ਲਿਫਟਿੰਗ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਅਤੇ ਕੋਚ ਸਤਨਾਮ ਸਿੰਘ ਦੱਸਿਆ ਕਿ ਖਿਡਾਰੀ ਫਤਹਿ ਸਿੰਘ ਦੀ ਸੂਬਾ ਪੱਧਰੀ ਖੇਡਾਂ ਲਈ ਵੀ ਚੋਣ ਹੋ ਚੁੱਕੀ ਹੈ। ਸਕੂਲ ਪਹੁੰਚਣ ’ਤੇ ਚੇਅਰਮੈਨ ਗੁਰਦਿਆਲ ਸਿੰਘ, ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਜੇਤੂ ਖਿਡਾਰੀ ਦਾ ਸਵਾਗਤ ਕੀਤਾ ਗਿਆ। -ਪੱਤਰ ਪ੍ਰੇਰਕ