ਮਹਿਲਾ ਤਸਕਰ ਹੈਰੋਇਨ ਸਣੇ ਗ੍ਰਿਫ਼ਤਾਰ
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਹਲੀਆਂ ਵਿੱਚ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਅਤੇ ਪੰਜਾਬ ਪੁਲੀਸ ਨੇ ਸਾਂਝੀ ਕਾਰਵਾਈ ਕਰ ਕੇ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ 80 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਹਿਲਾ ਤਸਕਰ ਦੀ ਪਛਾਣ ਸ਼ਰੂਤੀ ਸਿੰਘ ਵਜੋਂ ਹੋਈ...
Advertisement
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਹਲੀਆਂ ਵਿੱਚ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਅਤੇ ਪੰਜਾਬ ਪੁਲੀਸ ਨੇ ਸਾਂਝੀ ਕਾਰਵਾਈ ਕਰ ਕੇ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ 80 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਹਿਲਾ ਤਸਕਰ ਦੀ ਪਛਾਣ ਸ਼ਰੂਤੀ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲੀਸ ਨੇ ਇਸ ਸਬੰਧ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਬੀ ਐੱਸ ਐੱਫ ਨੂੰ ਮਿਲੀ ਖਾਸ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ। ਟੀਮ ਸ਼ੱਕੀ ਦੇ ਪਿੰਡ ਕੋਹਲੀਆਂ (ਬਮਿਆਲ) ਵਿੱਚ ਘਰ ਪਹੁੰਚੀ ਅਤੇ ਪੂਰੇ ਘਰ ਦੀ ਪੂਰੀ ਤਲਾਸ਼ੀ ਲਈ ਗਈ, ਜਿਸ ਦੌਰਾਨ ਲਗਭਗ 80 ਗ੍ਰਾਮ ਹੈਰੋਇਨ ਬਰਾਮਦ ਹੋ ਗਈ। ਜ਼ਬਤੀ ਤੋਂ ਤੁਰੰਤ ਬਾਅਦ ਮਹਿਲਾ ਮੁਲਜ਼ਮ ਸ਼ਰੂਤੀ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
Advertisement
Advertisement
