Advertisement
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਲੋਕਾਂ ਦਾ ਸਾਥ ਲੈਣ ਲਈ ਸ਼ੁਰੂ ਕੀਤੇ ਗਏ ਸਾਂਝੇ ਉਪਰਾਲੇ ਤਹਿਤ ਹੜ੍ਹ ਪੀੜਤ ਇਲਾਕਿਆਂ ’ਚ ਸੰਪਰਦਾ ਸਰਹਾਲੀ ਸਾਹਿਬ ਵਾਲੇ ਮਹਾਂਪੁਰਖਾਂ ਨੇ ਬੰਨ੍ਹ ਬੰਨਣ ਦੀ ਸੇਵਾ ਆਰੰਭੀ ਸੀ ਤੇ ਹੁਣ ਉਨ੍ਹਾਂ ਨੇ ਬੱਚਿਆਂ ਦੀ ਸਿੱਖਿਆ ਲਈ ਕਾਲਜ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਹੈ। ਸੰਪਰਦਾ ਮੁਖੀ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੰਪਰਦਾ ਵਲੋਂ ਕਾਫੀ ਸਿੱਖਿਆ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਕਣਕ ਦੀ ਬਿਜ਼ਾਈ ਲਈ ਕਣਕ ਦੇ ਸੁਧਰੇ ਹੋਏ ਬੀਜ਼ ਅਤੇ ਡੀ.ਏ.ਪੀ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਸਪੇਨ ਤੋਂ ਆਏ ਸਿੰਘ ਨੇ ਬਾਬਾ ਜੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਸੰਪਰਦਾ ਵਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਟਰੈਕਟਰ, ਡੀਜ਼ਲ, ਮਸ਼ੀਨਰੀ, ਖਾਦ ਅਤੇ ਬੀਜ ਦੀ ਸਪਲਾਈ ਨਿਰੰਤਰ ਦਿੱਤੀ ਜਾ ਰਹੀ ਹੈ।
Advertisement
Advertisement
×

