ਗੁਰਬਖਸ਼ਪੁਰੀ
ਤਰਨ ਤਾਰਨ, 17 ਅਗਸਤ
ਪੀਡਬਲਿਊਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਅੱਜ ਇਥੇ ਇੱਕ ਮੀਟਿੰਗ ਵਿੱਚ ਭਲਕੇ ਬੁੱਧਵਾਰ ਨੂੰ ਜਥੇਬੰਦੀ ਵੱਲੋਂ ਪਟਿਆਲਾ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਗਿਆ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ, ਸਤਨਾਮ ਸਿੰਘ ਅਮਰਕੋਟ, ਨਿਰਮਲ ਸਿੰਘ ਮਾੜੀ ਮੌੜ ਸਿੰਘ ਤੋਂ ਇਲਾਵਾ ਹੋਰਨਾਂ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਵਿੱਚ ਉਨ੍ਹਾਂ ਨੂੰ ਦਿੱਤੇ ਸਕੇਲਾਂ ਨੂੰ ਗੈਰ-ਤਸੱਲੀਬਖਸ਼ ਆਖਿਆ ਅਤੇ ਸਰਕਾਰ ਨੂੰ ਸਕੇਲਾਂ ਵਿੱਚ ਸੋਧ ਕਰਕੇ ਮੁਲਾਜ਼ਮਾਂ ਨਾਲ ਨਿਆਂ ਕਰਨ ਦੀ ਅਪੀਲ ਕੀਤੀ| ਬੁਲਾਰਿਆਂ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਤੱੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।