ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ
ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਹਨ। ਸਬੰਧਤ ਵਿਭਾਗਾਂ ਵੱਲੋਂ ਨਗਰ ਕੀਰਤਨ ਦੇ ਰੂਟ ਸਣੇ ਸ਼ਹਿਰ ਵਿੱਚ ਸੰਗਤ ਦੀ ਸਹੂਲਤ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਅਮਨਸ਼ੇਰ ਸਿੰਘ...
Advertisement
ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਹਨ। ਸਬੰਧਤ ਵਿਭਾਗਾਂ ਵੱਲੋਂ ਨਗਰ ਕੀਰਤਨ ਦੇ ਰੂਟ ਸਣੇ ਸ਼ਹਿਰ ਵਿੱਚ ਸੰਗਤ ਦੀ ਸਹੂਲਤ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿੱਚ ਵੱਡੀ ਗਿਣਤੀ ਸੰਗਤਾਂ ਆਉਂਦੀ ਹੈ। ਉਨ੍ਹਾਂ ਕਿਹਾ ਵਿਆਹ ਪੁਰਬ ਦੇ ਸਮਾਗਮ ਜਾਹੋ ਜਲਾਲ ਨਾਲ ਮਨਾਏ ਜਾਣਗੇ। ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਸਫਾਈ ਲਈ ਟੀਮਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
Advertisement
Advertisement
×