ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Fire ਕਾਦੀਆਂ: ਤਿੰਨ ਮੰਜ਼ਿਲਾ ਦੁਕਾਨ ਨੂੰ ਅੱਗ ਲੱਗੀ ਕਾਰਨ ਕਰੀਬ ਦੋ ਕਰੋੜ ਦਾ ਨੁਕਸਾਨ

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਲੋਕਾਂ ਨੇ ਅੱਠ ਘੰਟੇ ਦੀ ਜੱਦੋ-ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ
ਦੁਕਾਨ ਨੂੰ ਲੱਗੀ ਅੱਗ ਬੁਝਾਉਣ ਵਿੱਚ ਜੁੱਟਿਆ ਫਾਇਰ ਬ੍ਰਿਗੇਡ ਦਾ ਅਮਲਾ।
Advertisement

ਸੁੱਚਾ ਸਿੰਘ ਪਸਨਾਵਾਲ

ਕਾਦੀਆਂ, 17 ਜਨਵਰੀ

Advertisement

ਇੱਥੇ ਸ਼ਹਿਰ ਕਾਦੀਆਂ ਦੇ ਬੁੱਟਰ ਰੋਡ ’ਤੇ ਸਥਿਤ ਸ੍ਰੀ ਗੁਰੂ ਲਾਲ ਜੀ ਜਨਰਲ ਸਟੋਰ ਨਾਮ ਦੀ ਥੋਕ ਦੀ ਤਿੰਨ ਮੰਜ਼ਿਲਾ ਦੁਕਾਨ ’ਚ ਰਾਤ ਸਮੇਂ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਟੋਰ ਦੇ ਮਾਲਕ ਅਨੁਸਾਰ ਅੱਗ ਲੱਗਣ ਨਾਲ ਉਸ ਦਾ ਲਗਪਗ ਦੋ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਆਸ‘ਪਾਸ ਦੇ ਲੋਕਾਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਕਰੀਬ ਅੱਠ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਜਨਰਲ ਸਟੋਰ ਦੇ ਮਾਲਕ ਸੰਜੀਵ ਕੁਮਾਰ ਭਾਟੀਆ ਪੁੱਤਰ ਸੱਤਪਾਲ ਭਾਟੀਆ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਰਾਤ ਨੂੰ ਕਰੀਬ 2 ਵਜੇ ਉਸ ਨੂੰ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ’ਚ ਅੱਗ ਲੱਗੀ ਹੋਈ। ਉਨ੍ਹਾਂ ਮੌਕੇ ’ਤੇ ਆ ਕੇ ਦੇਖਿਆ ਤਾਂ ਦੁਕਾਨਅੰਦਰੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲ ਰਿਹਾ ਸੀ। ਸੂਚਨਾ ਮਿਲਦੇ ਹੀ ਡੀਐੱਸਪੀ ਹਰਕ੍ਰਿਸ਼ਨ ਸਿੰਘ, ਥਾਣਾ ਕਾਦੀਆਂ ਦੇ ਮੁਖੀ ਨਿਰਮਲ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ ਕਾਦੀਆਂ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ। ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਦੇ ਅਮਲੇ ਵੱਲੋਂ ਅੱਠ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਦੁਕਾਨ ਦਾ ਮਾਲਕ ਸੰਜੀਵ ਕੁਮਾਰ ਅੱਗ ਲਗਾਉਣ ਲਈ ਇਕ ਵਿਅਕਤੀ ਦਾ ਨਾਂ ਲੈ ਕੇ ਸ਼ੱਕ ਜ਼ਾਹਿਰ ਕਰ ਰਿਹਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਉਹ ਇਸ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।

Advertisement