ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਪਿਲ ਸ਼ਰਮਾ ਦੇ ਰੈਸਤਰਾਂ ’ਤੇ ਫਾਇਰਿੰਗ ਦੀ ਨਿਖੇਧੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 11 ਜੁਲਾਈ ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬੀ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਰੈਸਤਰਾਂ ‘ਕੈਪ'ਜ਼ ਕੈਫ਼ੇ’ ਫਾਇਰਿੰਗ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਘਿਣਾਉਣੀ ਅਤੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 11 ਜੁਲਾਈ

Advertisement

ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬੀ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਰੈਸਤਰਾਂ ‘ਕੈਪ'ਜ਼ ਕੈਫ਼ੇ’ ਫਾਇਰਿੰਗ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਘਿਣਾਉਣੀ ਅਤੇ ਕਾਇਰਾਨਾ ਹਿੰਸਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕੈਨੇਡੀਅਨ ਸਰਕਾਰ ਅਤੇ ਪੁਲੀਸ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਅਪਣੇ ਸੋਸ਼ਲ ਮੀਡੀਆ ਖਾਤੇ ’ਤੇ ਪੋਸਟ ਪਾ ਕੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਭਾਜਪਾ ਆਗੂ ਨੇ ਕਿਹਾ ਕਿ ਕੈਫ਼ੇ ਅਤੇ ਰੈਸਤਰਾਂ ਉਹ ਥਾਵਾਂ ਹਨ, ਜਿੱਥੇ ਆਮ ਨਾਗਰਿਕ ਅਤੇ ਸੈਲਾਨੀ ਆਪਣੇ ਪਰਿਵਾਰਾਂ ਨਾਲ ਖਾਣੇ ਦਾ ਲੁਤਫ਼ ਲੈਣ ਜਾਂਦੇ ਹਨ। ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਗਈ ਅਜਿਹੀ ਜਨਤਕ ਫਾਇਰਿੰਗ ਕਿਸੇ ਦੀ ਜਾਨ ਅਤੇ ਮਾਲ ਲਈ ਵੱਡਾ ਖਤਰਾ ਬਣ ਸਕਦੀ ਸੀ। ਉਨ੍ਹਾਂ ਨੇ ਸਥਾਨਕ ਪੁਲੀਸ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

Advertisement