ਮੈਡੀਕਲ ਸਟੋਰ ਮਾਲਕ ’ਤੇ ਫਾਇਰਿੰਗ; ਦੋ ਜ਼ਖ਼ਮੀ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਟਾਲਾ ਦੇ ਸਿਵਲ ਹਸਪਤਾਲ ਪਹੁੰਚੇ ਅਤੇ ਡਾਕਟਰਾਂ ਤੋਂ ਗੰਭੀਰ ਜ਼ਖ਼ਮੀ ਹੋਏ ਜੋਗਾ ਸਿੰਘ ਸਬੰਧੀ ਜਾਣਕਾਰੀ ਹਾਸਲ ਕੀਤੀ। ਬਾਜਵਾ ਨੇ ਪੰਜਾਬ ਵਿੱਚ ਆਏ ਦਿਨ ਕਾਰੋਬਾਰੀ ਲੋਕਾਂ ਨੂੰ ਨਿਸ਼ਾਨਾ ਬਣਾਉਣ ’ਤੇ ਚਿੰਤਾ ਜ਼ਾਹਰ ਕਰਦਿਆਂ ‘ਆਪ’ ਸਰਕਾਰ ਦੀ ਨਾਕਾਮੀ ਨੂੰ ਜੰਗਲ ਰਾਜ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ ਕਾਨੂੰਨ ਨਾਮ ਦੀ ਚੀਜ਼ ਨਹੀਂ ਰਹੀ। ਜਾਣਕਾਰੀ ਅਨੁਸਾਰ, ਡਾਕਟਰ ਜੋਗਾ ਸਿੰਘ ਆਪਣੇ ਮੈਡੀਕਲ ਸਟੋਰ ਤੇ ਬੈਠੇ ਹੋਏ ਸਨ ਕਿ ਕਰੀਬ ਡੇਢ ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ’ਚ ਇੱਕ ਨੌਜਵਾਨ ਮੈਡੀਕਲ ਸਟੋਰ ਦੇ ਅੰਦਰ ਹੋਣ ’ਤੇ ਉਸ ਨੇ ਡਾਕਟਰ ’ਤੇ ਦੋ ਗੋਲੀਆਂ ਚਲਾਈਆਂ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਨੌਜਵਾਨ ਗੋਲੀਆਂ ਚਲਾਉਣ ਉਪਰੰਤ ਫਰਾਰ ਹੋ ਗਏ। ਉੱਧਰ ਥਾਣਾ ਕਿਲਾ ਲਾਲ ਸਿੰਘ ਦੇ ਐੱਸਐੱਚਓ ਕੰਵਲਪ੍ਰੀਤ ਸਿੰਘ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਐੱਸਐੱਚਓ ਅਨੁਸਾਰ ਆਸ-ਪਾਸ ਦੁਕਾਨਾਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਉਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦਿੱਤੀ।