DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

50 Lakh Extortion Threat: ਪਹਿਲਾਂ ਫਿਰੌਤੀ ਮੰਗੀ, ਫਿਰ ਘਰ ’ਤੇ ਚਲਾਈਆਂ ਗੋਲੀਆਂ

ਜਾਨੀ ਨੁਕਸਾਨ ਤੋਂ ਬਚਾਅ; ਗੋਲੀਆਂ ਚਲਾਉਂਦੇ ਨੌਜਵਾਨਾਂ ਦੀ ਤਸਵੀਰ ਸੀ ਸੀ ਟੀ ਵੀ ’ਚ ਕੈਦ

  • fb
  • twitter
  • whatsapp
  • whatsapp
featured-img featured-img
ਮੌਕੇ ’ਤੇ ਜਾਂਚ ਕਰਦੀ ਹੋਈ ਪੁਲੀਸ।
Advertisement

ਇੱਥੋਂ ਦੇ ਨੰਗਲ ਕੋਟਲੀ ਮੁਹੱਲੇ ਵਿੱਚ ਇੱਕ ਵਿਅਕਤੀ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ। ਮਾਮਲਾ ਪੰਜਾਹ ਲੱਖ ਦੀ ਫਿਰੌਤੀ ਮੰਗਣ ਦਾ ਹੈ। ਨਹਿਰ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਰਾਕੇਸ਼ ਚੰਦਰ ਨੂੰ ਇੱਕ ਦਿਨ ਪਹਿਲਾਂ ਹੀ ਸ਼ਾਮ ਨੂੰ ਫਿਰੌਤੀ ਲਈ ਕਾਲ ਆਈ ਸੀ ਅਤੇ ਉਸ ਕੋਲੋਂ 50 ਲੱਖ ਰੁਪਏ ਮੰਗੇ ਗਏ ਸਨ। ਬੀਤੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਉਸ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਗੋਲੀਆਂ ਦਰਵਾਜ਼ੇ ਤੋਂ ਪਾਰ ਹੋ ਕੇ ਕਮਰੇ ਅੰਦਰ ਬੈੱਡ ’ਤੇ ਜਾ ਲੱਗੀਆਂ ਜਿਸ ’ਤੇ ਰਾਕੇਸ਼ ਕੁਮਾਰ ਦਾ ਬੇਟਾ ਵੀ ਸੁੱਤਾ ਹੋਇਆ ਸੀ ਪਰ ਗ਼ਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਪੁਲੀਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਆਂ ਚਲਾਉਂਦੇ ਨੌਜਵਾਨਾਂ ਦੀ ਸੀ ਸੀ ਟੀ ਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਮੋਟਰਸਾਈਕਲ ਤੇ ਆਉਂਦੇ ਦੋ ਨੌਜਵਾਨ ਗੋਲੀਆਂ ਚਲਾ ਕੇ ਭੱਜਦੇ ਹੋਏ ਸਾਫ਼ ਨਜ਼ਰ ਆ ਰਹੇ ਹਨ। ਗੋਲੀਆਂ ਚੱਲਣ ਤੋਂ ਬਾਅਦ ਰਾਕੇਸ਼ ਕੁਮਾਰ ਨੂੰ ਫਿਰ ਤੋਂ ਧਮਕਾਇਆ ਗਿਆ ਕਿ ਉਹ ਪੈਸੇ ਦੇ ਦੇਵੇ ਨਹੀਂ ਤਾਂ ਉਸ ਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ।

Advertisement
Advertisement
×