ਦਲਬੀਰ ਸੱਖੋਵਾਲੀਆ
ਬਟਾਲਾ, 22 ਨਵੰਬਰ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਤੀ ਦੇ ਨਾਲ ਮੱਛੀ ਪਾਲਣ ਦੇ ਲਾਹੇਵੰਦੇ ਕਿੱਤੇ ਨੂੰ ਅਪਨਾਉਣ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤ ਵਿੱਚ ਹੋਰ ਸੁਧਾਰ ਆ ਸਕੇ। ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਬਹੁਤ ਲਾਹੇਵੰਦਾ ਹੈ ਅਤੇ ਇਸ ਵਿੱਚ ਕਾਮਯਾਬ ਹੋਣ ਦੀਆਂ ਬੇਹੱਦ ਸੰਭਾਵਨਾਵਾਂ ਹਨ।
ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪਟਿਆਲਾ ਵਿੱਚ ‘ਹੋਲ ਸੇਲ-ਕਮ-ਰਿਟੇਲ ਫਿਸ਼ ਮਾਰਕੀਟ’ ਸਥਾਪਿਤ ਕੀਤਾ ਜਾ ਰਹੀ ਹੈ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਫ-ਸੁਥਰੀ ਮੱਛੀ ਦੀ ਢੋਆ-ਢੁਆਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਵਾਸਤੇ ਚਾਰ ਪਹੀਆ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨਾਂ ਸਮੇਤ ਆਈਸ ਬਾਕਸ ਸਬਸਿਡੀ ’ਤੇ ਪ੍ਰਦਾਨ ਕੀਤੇ ਜਾ ਰਹੇ ਹਨ।