ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜ ਨਾਜਾਇਜ਼ ਕਲੋਨੀਆਂ ਢਾਹੀਆਂ

ਜ਼ਿਲ੍ਹਾ ਟਾਊਨ ਪਲਾਨਰ ਦਫ਼ਤਰ ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਢਾਹ ਦਿੱਤਾ। ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲੀਸ...
Advertisement

ਜ਼ਿਲ੍ਹਾ ਟਾਊਨ ਪਲਾਨਰ ਦਫ਼ਤਰ ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਢਾਹ ਦਿੱਤਾ। ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲੀਸ ਫੋਰਸ ਦੀ ਮੌਜੂਦਗੀ ਵਿੱਚ ਪਿੰਡ ਗਾਲੜੀਆਂ, ਜ਼ਾਹਿਦਪੁਰ ਅਵਾਣਾ, ਨੰਗਲ ਬਿਹਾਲਾ, ਬੇਗਪੁਰ ਕਮਲੂਹ ਅਤੇ ਹਰਿਆਣਾ ਵਿਚ ਪੰਜ ਨਾਜਾਇਜ਼ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਨਾਜਾਇਜ਼ ਕਲੋਨੀਆਂ ਵਿਚ ਪਲਾਟ ਨਾ ਖ਼ਰੀਦਣ।

Advertisement
Advertisement