ਪੱਤਰ ਪ੍ਰੇਰਕ
ਤਰਨ ਤਾਰਨ, 26 ਅਪਰੈਲ
ਇਲਾਕੇ ਦੇ ਪਿੰਡ ਮੱਲੀਆ ਖੁਰਦ ਦੀ ਪੰਚਾਇਤ ਦੇ ਪੰਜ ਮੈਂਬਰਾਂ ਅਤੇ ਹੋਰ ਮੋਹਤਬਰਾਂ ਵਲੋਂ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ| ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੱਲੀਆ ਖੁਰਦ ਦੇ ਪੰਚਾਇਤ ਮੈਂਬਰ ਗੁਰਦਿਆਲ ਸਿੰਘ ਮੁਗਲਾਣੀ, ਪਵਨਜੀਤ ਸਿੰਘ, ਸਵਿੰਦਰ ਕੌਰ, ਰੁਪਿੰਦਰ ਕੌਰ ਅਤੇ ਅੰਗਰੇਜ ਸਿੰਘ ਦਾ ਨਾਮ ਸ਼ਾਮਲ ਹੈ|
ਇਸ ਸਬੰਧੀ ਪਿੰਡ ਵਿੱਚ ਇਕ ਸਮਾਗਮ ਕੀਤਾ ਗਿਆ ਜਿਸ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਕੰਗ, ਦਲਜੀਤ ਸਿੰਘ ਬਰਾੜ, ਗੁਰਦੇਵ ਸਿੰਘ ਕੰਗ, ਲਖਬੀਰ ਸਿੰਘ ਰਟੌਲ, ਸੂਬੇਦਾਰ ਲੱਖਾ ਸਿੰਘ, ਮਹਿੰਦਰ ਸਿੰਘ ਲੌਹੁਕਾ, ਸੁਖਬੀਰ ਸਿੰਘ ਕੰਗ ਆਦਿ ਨੇ ਵੀ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ| ਵਿਧਾਇਕ ਡਾ. ਸੋਹਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਲੋਕਾਂ ਵਲੋਂ ‘ਆਪ’ ਦੀਆਂ ਲੋਕ ਪੱਖੀ, ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਾਲੀਆਂ ਨੀਤੀਆਂ ਦਾ ਸਮਰਥਨ ਕਰਨ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਆਪਣੀਆਂ ਲੋਕ ਪੱਖੀ ਨੀਤੀਆਂ ਜਾਰੀ ਰੱਖੀਆਂ ਜਾਣਗੀਆਂ| ਇਸ ਮੌਕੇ ਪੰਚਾਇਤ ਵੱਲੋਂ ਪਿੰਡ ਦੀਆਂ ਲੋੜਾਂ ਸਬੰਧੀ ਇਕ ਮੰਗ ਪੱਤਰ ਵੀ ਵਿਧਾਇਕ ਨੂੰ ਦਿੱਤਾ।