ਸਕੂਲ ਨੂੰ ਪੰਜ ਹਜ਼ਾਰ ਰੁਪਏ ਭੇਟ
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੇ ਲਈ ਸਕੂਲ ਨੂੰ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸਚਿਨ ਖੋਸਲਾ, ਪ੍ਰਤਿਭਾ ਖੋਸਲਾ, ਊਸ਼ਾ ਪਾਸੀ, ਖੁਸ਼ੀ ਖੋਸਲਾ ਆਦਿ ਹਾਜ਼ਰ ਸਨ। ਪ੍ਰਧਾਨ...
Advertisement
ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੇ ਲਈ ਸਕੂਲ ਨੂੰ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸਚਿਨ ਖੋਸਲਾ, ਪ੍ਰਤਿਭਾ ਖੋਸਲਾ, ਊਸ਼ਾ ਪਾਸੀ, ਖੁਸ਼ੀ ਖੋਸਲਾ ਆਦਿ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਵਿੱਚ ਯੋਗਦਾਨ ਪਾਉਣਾ ਹੈ। ਵਿਦਿਆ ਐਜੂਕੇਸ਼ਨ ਸੁਸਾਇਟੀ ਇਨ੍ਹਾਂ ਬੱਚਿਆਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹੇਗੀ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
Advertisement
